ਬੈਂਕ ‘ਚ ਪੈਸੇ ਕਢਵਾਉਣ ਆਏ ਵਿਅਕਤੀ ਦੀ ਹੋਈ ਚੋਰੀ, ਸ਼ਾਤਿਰ ਤਰੀਕੇ ਨਾਲ ਔਰਤਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ
Fazilka PNB Women Thieves; ਪੰਜਾਬ ਦੇ ਫਾਜ਼ਿਲਕਾ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗਊਸ਼ਾਲਾ ਰੋਡ ‘ਤੇ ਸਥਿਤ ਪੀਐਨਬੀ ਬੈਂਕ ਦੀ ਸ਼ਾਖਾ ਤੋਂ ਪੈਸੇ ਕਢਵਾਉਣ ਆਏ ਇੱਕ ਵਿਅਕਤੀ ਦੇ ਬੈਗ ‘ਤੇ ਬਲੇਡ ਨਾਲ ਵਾਰ ਕਰਕੇ ਨਕਦੀ ਚੋਰੀ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਚਲਾਕ ਔਰਤਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਅਤੇ ਇਹ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਫਾਜ਼ਿਲਕਾ ਸਿਟੀ ਪੁਲਿਸ ਸਟੇਸ਼ਨ ਦੇ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਚੋਰੀ ਦੀ ਘਟਨਾ ਵਾਲੀ ਥਾਂ ‘ਤੇ ਪੁਲਿਸ ਟੀਮ ਭੇਜੀ ਗਈ ਸੀ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੈਸੇ ਕਢਵਾਉਣ ਆਏ ਇੱਕ ਵਿਅਕਤੀ ਦੇ ਬੈਗ ਨੂੰ ਕੱਟ ਕੇ ਲਗਭਗ 20,000 ਰੁਪਏ ਦੀ ਨਕਦੀ ਚੋਰੀ ਕੀਤੀ ਗਈ। ਇਹ ਘਟਨਾ ਬੈਂਕ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ।
ਪੁਲਿਸ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਔਰਤਾਂ ਦੀ ਪਛਾਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਫਿਲਹਾਲ ਨੇੜਲੇ ਹੋਰ ਕੈਮਰਿਆਂ ਤੋਂ ਫੁਟੇਜ ਦੀ ਸਮੀਖਿਆ ਕਰ ਰਹੀ ਹੈ।