Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਮਾਰਚ: ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਮਾਰਚ: ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Read Latest News and Breaking News at Daily Post TV, Browse for more News

Ad
Ad

Punjab District News