ਅਵਾਰਾ ਕੁੱਤਿਆਂ ਦਾ ਕਹਿਰ! 3 ਸਾਲਾਂ ਬੱਚੀ ਨੂੰ ਨੋਚ-ਨੋਚ ਕੇ ਖਾਧਾ, ਹੋਈ ਦਰਦਨਾਕ ਮੌਤ

Fatehgarh Sahib dog attack news; ਜਿੱਥੇ ਪੂਰੇ ਪੰਜਾਬ ਭਰ ਵਿੱਚ ਅਵਾਰਾ ਕੁੱਤਿਆਂ ਵੱਲੋਂ ਬਜ਼ੁਰਗਾਂ, ਬੱਚਿਆਂ ਅਤੇ ਆਉਂਦੇ-ਜਾਂਦੇ ਰਾਹਗੀਰਾਂ ਨੂੰ ਵੱਢਣ ਦੇ ਕਹਿਰ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਉੱਥੇ ਹੀ ਹੁਣ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਦੇ ਪਿੰਡ ਲਖਨਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਲਖਨਪੁਰ ਵਿਖੇ ਇੱਕ ਮੋਟਰ ‘ਤੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ […]
Jaspreet Singh
By : Updated On: 07 Mar 2026 15:22:PM
ਅਵਾਰਾ ਕੁੱਤਿਆਂ ਦਾ ਕਹਿਰ! 3 ਸਾਲਾਂ ਬੱਚੀ ਨੂੰ ਨੋਚ-ਨੋਚ ਕੇ ਖਾਧਾ, ਹੋਈ ਦਰਦਨਾਕ ਮੌਤ

Fatehgarh Sahib dog attack news; ਜਿੱਥੇ ਪੂਰੇ ਪੰਜਾਬ ਭਰ ਵਿੱਚ ਅਵਾਰਾ ਕੁੱਤਿਆਂ ਵੱਲੋਂ ਬਜ਼ੁਰਗਾਂ, ਬੱਚਿਆਂ ਅਤੇ ਆਉਂਦੇ-ਜਾਂਦੇ ਰਾਹਗੀਰਾਂ ਨੂੰ ਵੱਢਣ ਦੇ ਕਹਿਰ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਉੱਥੇ ਹੀ ਹੁਣ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਦੇ ਪਿੰਡ ਲਖਨਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਲਖਨਪੁਰ ਵਿਖੇ ਇੱਕ ਮੋਟਰ ‘ਤੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਤਿੰਨ ਸਾਲਾਂ ਦੀ ਬੱਚੀ ਨੂੰ ਆਦਮਖੋਰ ਕੁੱਤਿਆਂ ਵੱਲੋਂ ਨੋਚ-ਨੋਚ ਕੇ ਮਾਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਵਾਸੀ ਔਰਤ ਆਪਣੀ ਬੱਚੀ ਨਾਲ ਪਾਣੀ ਲੈ ਕੇ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਤਿੰਨ ਸਾਲਾਂ ਦੀ ਬੱਚੀ ‘ਤੇ ਨਜ਼ਦੀਕੀ ਹੱਡਾ ਰੋੜੀ ਤੋਂ ਆਏ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਸਨੂੰ ਨੋਚ-ਨੋਚ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ, ਜਿਸ ਦੇ ਨਤੀਜੇ ਵਜੋਂ ਬੱਚੀ ਦੀ ਮੌਤ ਹੋ ਗਈ।

ਪਿੰਡ ਨਿਵਾਸੀਆਂ ਨੇ ਦੱਸਿਆ ਕਿ ਇਹ ਆਦਮਖੋਰ ਕੁੱਤੇ ਉਹ ਹਨ ਜੋ ਪਿੰਡ ਵਿੱਚ ਬਣੀ ਹੱਡਾ ਰੋੜੀ ਦੇ ਨੇੜੇ ਰਹਿੰਦੇ ਹਨ ਅਤੇ ਆਉਂਦੇ-ਜਾਂਦੇ ਰਾਹਗੀਰਾਂ ‘ਤੇ ਹਮਲੇ ਕਰਦੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਪਿੰਡ ਦੇ ਸਕੂਲ ਵਿੱਚ ਪੜ੍ਹਦੇ ਛੋਟੇ ਬੱਚਿਆਂ ਵਿੱਚ ਵੀ ਇਹਨਾਂ ਅਵਾਰਾ ਕੁੱਤਿਆਂ ਨੂੰ ਲੈ ਕੇ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਅਵਾਰਾ ਅਤੇ ਆਦਮਖੋਰ ਕੁੱਤਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਲਦ ਕਾਰਵਾਈ ਕੀਤੀ ਜਾਵੇ ਅਤੇ ਇਸ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਮਦਦ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad