ਝੂਠ ਦਾ ਪੁਲੰਦਾ ਹੈ ਬਜਟ, ‘ਆਪ’ ਸਰਕਾਰ ਨੇ ਔਰਤਾਂ ਨਾਲ ਵੀ ਕੀਤਾ ਧੋਖਾ: ਸੁਖਬੀਰ ਸਿੰਘ ਬਾਦਲ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਕੌਮਾਂਤਰੀ ਮਹਿਲਾ ਦਿਵਸ ‘ਤੇ ਮਹਿਲਾਵਾਂ ਨਾਲ ਵੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਖਰੀ ਬਜਟ ਵਿਚ ਕਿਸਾਨਾਂ, […]
Amritpal Singh
By : Updated On: 08 Mar 2026 14:08:PM
ਝੂਠ ਦਾ ਪੁਲੰਦਾ ਹੈ ਬਜਟ, ‘ਆਪ’ ਸਰਕਾਰ ਨੇ ਔਰਤਾਂ ਨਾਲ ਵੀ ਕੀਤਾ ਧੋਖਾ: ਸੁਖਬੀਰ ਸਿੰਘ ਬਾਦਲ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਕੌਮਾਂਤਰੀ ਮਹਿਲਾ ਦਿਵਸ ‘ਤੇ ਮਹਿਲਾਵਾਂ ਨਾਲ ਵੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਖਰੀ ਬਜਟ ਵਿਚ ਕਿਸਾਨਾਂ, ਨੌਜਵਾਨਾਂ, ਗਰੀਬਾਂ, ਵਪਾਰੀਆਂ-ਉਦਯੋਗਪਤੀਆਂ, ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਔਰਤਾਂ ਨਾਲ ਵੀ ਧੋਖਾ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਆਖਿਆ ਕਿ ‘ਆਪ’ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਔਰਤਾਂ ਨੂੰ ਪ੍ਰਤੀ ਮਹੀਨਾ 1000-1000 ਰੁਪਏ ਦੇਣ ਦੇ ਵਾਅਦੇ ਤਹਿਤ ਬਣਦੇ ਹੁਣ ਤਕ ਦੇ ਬਕਾਇਆ 48 ਹਜ਼ਾਰ ਰੁਪਏ ਵਿਚੋਂ ਇਕ ਰੁਪਈਆ ਵੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿਚੋਂ ਬਹੁਤ ਸਾਰੇ ਵਰਗਾਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਲਈ ਬਜਟ ਵਿਚ ਸਿਰਫ਼ 9300 ਕਰੋੜ ਰੁਪਏ ਰੱਖੇ ਗਏ ਹਨ, ਜਦੋਂ ਕਿ ਖਰਚ 60 ਹਜ਼ਾਰ ਕਰੋੜ ਰੁਪਏ ਤੋਂ ਵੀ ਵੱਧ ਹੋਣੇ ਚਾਹੀਦੇ ਸਨ।

ਅਕਾਲੀ ਦਲ ਦੇ ਪ੍ਰਧਾਨ ਨੇ ਆਖਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਦਾਅਵਾ ਕਰਕੇ ਝੂਠ ਬੋਲਿਆ ਹੈ ਕਿ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਗਿਆ ਹੈ, ਜਦੋਂ ਕਿ ਉਹ ਰਾਜ ਵਿਚ ਆਏ ਭਿਆਨਕ ਹੜ੍ਹਾਂ ਦੇ 7 ਮਹੀਨੇ ਬਾਅਦ ਵੀ ਇਸ ਦੀ ਉਡੀਕ ਕਰ ਰਹੇ ਹਨ। ਇਸੇ ਤਰ੍ਹਾਂ ਫਸਲੀ ਵਿਭਿੰਨਤਾ ਲਈ 15 ਕਰੋੜ ਰੁਪਏ ਅਲਾਟ ਕਰਕੇ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਵਿੱਤ ਮੰਤਰੀ ਨੇ ਪੂਰੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਲਈ 1,220 ਕਰੋੜ ਰੁਪਏ ਅਲਾਟ ਕੀਤੇ ਹਨ, ਪਰ ਆਪਣੇ ਦੁਆਰਾ ਪ੍ਰਸਤਾਵਿਤ 7 ਨਵੇਂ ਮੈਡੀਕਲ ਕਾਲਜਾਂ ਲਈ ਕੋਈ ਪੈਸਾ ਅਲਾਟ ਕਰਨਾ ਭੁੱਲ ਗਏ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਨਾਲ ਇਕ ਹੋਰ ਧੋਖਾਧੜੀ ਵਿਚ ‘ਆਪ’ ਵਿਧਾਇਕਾਂ ਨੂੰ ਉਨ੍ਹਾਂ ਦੇ ਹਲਕਿਆਂ ਲਈ 1,170 ਕਰੋੜ ਰੁਪਏ ਟ੍ਰਾਂਸਫਰ ਕਰਨ ਲਈ ਰੰਗਲਾ ਪੰਜਾਬ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ। ਇਹ ਸਰਕਾਰੀ ਖਜ਼ਾਨੇ ਦੀ ਸਰਾਸਰ ਲੁੱਟ ਹੈ ਕਿਉਂਕਿ ਇਸ ਪੈਸੇ ਦੀ ਵਿਧਾਇਕਾਂ ਦੁਆਰਾ ਦੁਰਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਖਬੀਰ ਨੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਈ ਅਲਾਟ ਕੀਤੇ ਗਏ 2,000 ਕਰੋੜ ਰੁਪਏ ਨੂੰ ਵੀ ਇਕ ਚਾਲ ਦੱਸਦਿਆਂ ਕਿਹਾ ਕਿ 3 ਕਰੋੜ ਤੋਂ ਵੱਧ ਆਬਾਦੀ ਲਈ ਬਣਾਈ ਗਈ ਇਸ ਯੋਜਨਾ ਨੂੰ ਫੰਡ ਦੇਣ ਲਈ 10,000 ਕਰੋੜ ਰੁਪਏ ਤੋਂ ਵੱਧ ਦੀ ਲੋੜ ਹੈ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਸਰਕਾਰ ਤੋਂ ਕੁਝ ਨਹੀਂ ਮਿਲਿਆ। 3,000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਇਕ ਸੁਪਨਾ ਬਣਿਆ ਹੋਇਆ ਹੈ। ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਜਾਂ ਵਪਾਰ ਅਤੇ ਉਦਯੋਗ ਨੂੰ ਕੋਈ ਪ੍ਰੋਤਸਾਹਨ ਦੇਣ ਲਈ ਕੋਈ ਪੈਸਾ ਅਲਾਟ ਨਹੀਂ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad