Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਦਿਲ ਦਹਿਲਾਉਣ ਵਾਲੀ ਘਟਨਾ, ਮੋਮੋਜ਼ ਖਾਣ ਤੋਂ ਬਾਅਦ ਭੈਣ-ਭਰਾ ਦੀ ਰਹੱਸਮਈ ਮੌਤ

Tarn Taran Children Death; ਤਰਨਤਾਰਨ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭੈਣ-ਭਰਾ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਅਚਾਨਕ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲ ਦਹਿਲਾਉਣ ਵਾਲੀ ਘਟਨਾ, ਮੋਮੋਜ਼ ਖਾਣ ਤੋਂ ਬਾਅਦ ਭੈਣ-ਭਰਾ ਦੀ ਰਹੱਸਮਈ ਮੌਤ

Tarn Taran Children Death; ਤਰਨਤਾਰਨ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭੈਣ-ਭਰਾ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਅਚਾਨਕ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ।

ਤਰਨਤਾਰਨ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭੈਣ-ਭਰਾ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਅਚਾਨਕ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਬੱਚਿਆਂ ਨੇ ਸ਼ਾਮ ਨੂੰ ਬਾਹਰੋਂ ਲਿਆਂਦੇ ਮੋਮੋਜ਼ ਅਤੇ ਚਾਪ ਖਾਧੇ ਸਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਸ਼ਹਿਰ ਦੀ ਡੀ.ਐਸ.ਪੀ. ਵਾਲੀ ਗਲੀ ਵਿੱਚ ਵਾਪਰੀ। ਇੱਥੇ ਰਹਿਣ ਵਾਲੇ 40 ਸਾਲਾ ਵਿਸ਼ਾਲ ਅਤੇ 36 ਸਾਲਾ ਨੇਹਾ ਦੇ ਇਹ ਬੱਚੇ ਸਨ। ਇੱਕੋ ਸਮੇਂ ਦੋਵਾਂ ਬੱਚਿਆਂ ਦੀ ਮੌਤ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਦੀਆਂ ਟੀਮਾਂ ਹਰ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਖ਼ੁਸ਼ੀਆਂ ਭਰੇ ਮਾਹੌਲ ‘ਚ ਪਿਆ ਭੰਗਣਾ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਭ ਕੁਝ ਆਮ ਵਾਂਗ ਸੀ। ਮਰਨ ਵਾਲੇ ਬੱਚੇ, 6 ਸਾਲਾ ਆਰਵ ਅਤੇ ਉਸਦੀ 9 ਸਾਲਾ ਭੈਣ ਦਾਨਿਕਾ, ਪੂਰੀ ਤਰ੍ਹਾਂ ਤੰਦਰੁਸਤ ਸਨ। ਪਰਿਵਾਰ ਅਨੁਸਾਰ ਸ਼ਾਮ ਵੇਲੇ ਬੱਚਿਆਂ ਨੇ ਕੁਝ ਬਾਹਰੋਂ ਖਾਣ ਦੀ ਜ਼ਿੱਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਉਨ੍ਹਾਂ ਲਈ ਬਾਜ਼ਾਰੋਂ ਮੋਮੋਜ਼ ਅਤੇ ਚਾਪ ਲੈ ਕੇ ਆਏ ਸਨ।

ਰਾਤ ਵੇਲੇ ਅਚਾਨਕ ਵਿਗੜੀ ਤਬੀਅਤ

ਪਿਤਾ ਵਿਸ਼ਾਲ ਸ਼ਾਮ ਕਰੀਬ 7:00 ਤੋਂ 8:00 ਵਜੇ ਦੇ ਵਿਚਕਾਰ ਇੱਕ ਰੇਹੜੀ ਤੋਂ ਮੋਮੋਜ਼ ਅਤੇ ਚਾਪ ਲੈ ਕੇ ਘਰ ਪਰਤੇ ਸਨ। ਦੋਵਾਂ ਬੱਚਿਆਂ ਨੇ ਰਾਤ ਕਰੀਬ 8:00 ਵਜੇ ਇਹ ਚੀਜ਼ਾਂ ਖਾਧੀਆਂ। ਰਾਤ 10:00 ਵਜੇ ਦੇ ਕਰੀਬ ਬੱਚਿਆਂ ਨੇ ਘਬਰਾਹਟ ਅਤੇ ਤਬੀਅਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ। ਪਰਿਵਾਰ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਅਤੇ ਹਸਪਤਾਲ ਲਿਜਾਇਆ ਗਿਆ, ਪਰ ਬੱਚਿਆਂ ਦੀ ਹਾਲਤ ਤੇਜ਼ੀ ਨਾਲ ਵਿਗੜਦੀ ਗਈ ਅਤੇ ਅੰਤ ਵਿੱਚ ਦੋਵਾਂ ਦੀ ਮੌਤ ਹੋ ਗਈ।

10 ਦਿਨ ਪਹਿਲਾਂ ਹੀ ਮਨਾਇਆ ਸੀ ਜਨਮਦਿਨ

ਬੜੇ ਹੀ ਦੁੱਖ ਦੀ ਗੱਲ ਹੈ ਕਿ ਅਜੇ 10 ਦਿਨ ਪਹਿਲਾਂ ਹੀ ਘਰ ਵਿੱਚ ਆਰਵ ਦਾ ਜਨਮਦਿਨ ਬੜੇ ਚਾਅ ਨਾਲ ਮਨਾਇਆ ਗਿਆ ਸੀ। ਪਰਿਵਾਰ ਅਜੇ ਉਸ ਖ਼ੁਸ਼ੀ ਵਿੱਚੋਂ ਬਾਹਰ ਵੀ ਨਹੀਂ ਨਿਕਲਿਆ ਸੀ ਕਿ ਅੱਜ ਅਚਾਨਕ ਇਹ ਭਾਣਾ ਵਰਤ ਗਿਆ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News