ਫੌਜੀ ਰਾਜਵਿੰਦਰ ਸਿੰਘ ਦਾ ਸੜਕ ਹਾਦਸੇ ‘ਚ ਦੇਹਾਂਤ, ਪਿੰਡ ‘ਚ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Machhiwara News; ਮਾਛੀਵਾੜਾ ਇਲਾਕੇ ਦੇ ਪਿੰਡ ਸਲਾਣਾ ਬੇਟ ਦੇ ਰਹਿਣ ਵਾਲੇ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ ਦਾ ਰਾਜਸਥਾਨ ਵਿਖੇ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਅੱਜ ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਸਲਾਣਾ ਬੇਟ ਪੁੱਜੀ ਤਾਂ ਪੂਰੇ ਪਿੰਡ ਵਿੱਚ ਗਮਗੀਨ ਮਾਹੌਲ ਬਣ ਗਿਆ। ਜਿਵੇਂ ਹੀ ਫੌਜੀ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਗਈ, […]
Jaspreet Singh
By : Updated On: 08 Mar 2026 17:41:PM
ਫੌਜੀ ਰਾਜਵਿੰਦਰ ਸਿੰਘ ਦਾ ਸੜਕ ਹਾਦਸੇ ‘ਚ ਦੇਹਾਂਤ, ਪਿੰਡ ‘ਚ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Machhiwara News; ਮਾਛੀਵਾੜਾ ਇਲਾਕੇ ਦੇ ਪਿੰਡ ਸਲਾਣਾ ਬੇਟ ਦੇ ਰਹਿਣ ਵਾਲੇ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ ਦਾ ਰਾਜਸਥਾਨ ਵਿਖੇ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਅੱਜ ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਸਲਾਣਾ ਬੇਟ ਪੁੱਜੀ ਤਾਂ ਪੂਰੇ ਪਿੰਡ ਵਿੱਚ ਗਮਗੀਨ ਮਾਹੌਲ ਬਣ ਗਿਆ।

ਜਿਵੇਂ ਹੀ ਫੌਜੀ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਗਈ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਲਈ ਇਹ ਦਰਦਨਾਕ ਮੰਜ਼ਰ ਦੇਖਣਾ ਬਹੁਤ ਮੁਸ਼ਕਲ ਸੀ।

ਫੌਜੀ ਦੇ ਸਾਥੀਆਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਹੀ ਹੱਸਮੁਖ ਅਤੇ ਨੇਕ ਸੁਭਾਅ ਦੇ ਮਾਲਕ ਸਨ ਅਤੇ ਆਪਣੀ ਡਿਊਟੀ ਪ੍ਰਤੀ ਹਮੇਸ਼ਾ ਪਾਬੰਦ ਰਹਿੰਦੇ ਸਨ। ਫੌਜੀ ਸਾਥੀਆਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਲਾਮੀ ਦਿੱਤੀ ਗਈ।

ਇਸ ਦੌਰਾਨ ਸ਼ਹੀਦ ਫੌਜੀ ਦੀ ਪਤਨੀ ਨੇ ਆਪਣੇ ਪਤੀ ਨੂੰ ਸਲੂਟ ਕਰਕੇ ਅੰਤਿਮ ਵਿਦਾਇਗੀ ਦਿੱਤੀ। ਜਦਕਿ ਉਨ੍ਹਾਂ ਦੇ 11 ਸਾਲਾ ਵੱਡੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ, ਜਿਸ ਨਾਲ ਮੌਕੇ ਦਾ ਮਾਹੌਲ ਬਹੁਤ ਹੀ ਭਾਵੁਕ ਹੋ ਗਿਆ ਅਤੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ।

ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਸਮਰਾਲਾ ਵੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਸਵ. ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ‘ਤੇ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਵੀ ਸਵ. ਰਾਜਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਸਾਡੇ ਦੇਸ਼ ਦਾ ਮਾਣ ਹਨ ਅਤੇ ਅਜਿਹੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਨੇ ਸਰਕਾਰ ਅਤੇ ਫੌਜ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸ਼ਹੀਦ ਦੇ ਪਰਿਵਾਰ, ਜਿਸ ਵਿੱਚ ਉਨ੍ਹਾਂ ਦੀ ਬਜ਼ੁਰਗ ਮਾਤਾ, ਪਤਨੀ ਅਤੇ ਛੋਟੇ-ਛੋਟੇ ਬੱਚੇ ਸ਼ਾਮਲ ਹਨ, ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾਵੇ।

Read Latest News and Breaking News at Daily Post TV, Browse for more News

Ad
Ad