ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ: ਸੁਖਪਾਲ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ‘ਤੇ ਵਿਵਾਦ, ਸਦਨ ਅੱਧੇ ਘੰਟੇ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਮੰਗਲਵਾਰ ਨੂੰ ਸਦਨ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਇਹ ਵਿਵਾਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸ਼ੁਰੂ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਕਿਹਾ ਕਿ ਖਹਿਰਾ ਨੇ 1000 ਰੁਪਏ ਦੀ ਸਕੀਮ ਨੂੰ ਲੈ ਕੇ ਮਹਿਲਾ […]
Khushi
By : Updated On: 10 Mar 2026 12:45:PM
ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ: ਸੁਖਪਾਲ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ‘ਤੇ ਵਿਵਾਦ, ਸਦਨ ਅੱਧੇ ਘੰਟੇ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਮੰਗਲਵਾਰ ਨੂੰ ਸਦਨ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਇਹ ਵਿਵਾਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸ਼ੁਰੂ ਹੋਇਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਕਿਹਾ ਕਿ ਖਹਿਰਾ ਨੇ 1000 ਰੁਪਏ ਦੀ ਸਕੀਮ ਨੂੰ ਲੈ ਕੇ ਮਹਿਲਾ ਵਿਧਾਇਕਾਂ ਨੂੰ ਨਿਸ਼ਾਨਾ ਬਣਾਉਂਦੀ ਇਕ ਵਿਵਾਦਪੂਰਨ ਟਿੱਪਣੀ ਕੀਤੀ ਹੈ, ਜੋ ਦਲਿਤ ਅਤੇ ਆਮ ਔਰਤਾਂ ਦਾ ਅਪਮਾਨ ਹੈ।ਉਨ੍ਹਾਂ ਨੇ ਪਹਿਲਾਂ ਵੀ “ਬੈਂਡ ਬਾਜਾ” ਵਾਲਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਹੱਦ ਪਾਰ ਕਰ ਦਿੱਤੀ ਹੈ। ਹੰਗਾਮਾ ਵਧਣ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ।

ਦਰਅਸਲ ਖਹਿਰਾ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਕਿ 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਚੀਮਾ ਨੇ ਪੁੱਛਿਆ, “ਕੀ ਤੁਸੀਂ ਮੁਆਫ਼ੀ ਮੰਗੋਗੇ?” ਚੀਮਾ ਨੇ ਕਿਹਾ, “ਜੇ ਅਸੀਂ ਆਮ ਔਰਤਾਂ ਅਤੇ ਦਲਿਤ ਔਰਤਾਂ ਦਾ ਸਤਿਕਾਰ ਕਰਦੇ ਹਾਂ, ਤਾਂ ਇਸਦਾ ਮਤਲਬ ਇਹ ਨਹੀਂ ਕਿ ਜੇਕਰ ਵਿਰੋਧੀ ਧਿਰ ਚਾਂਦੀ ਦਾ ਚਮਚਾ ਲੈ ਕੇ ਪੈਦਾ ਹੋਈ ਹੈ ਤਾਂ ਉਨ੍ਹਾਂ ਨੂੰ ਔਰਤਾਂ ਦਾ ਅਪਮਾਨ ਕਰਨ ਦਾ ਅਧਿਕਾਰ ਕਿਸਨੇ ਦਿੱਤਾ?” ਉੱਧਰ ਪਾਰਟੀ ਦੀਆਂ ਸਾਰੀਆਂ ਮਹਿਲਾਂ ਵਿਧਾਇਕਾ ਨੇ ਵੀ ਖਹਿਰਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਸਦਨ ਵਿੱਚ ਉਨ੍ਹਾਂ ਖਿਲਾਫ ਨਿੰਦਾ ਮਤਾ ਪੇਸ਼ ਕੀਤਾ, ਜਿਸਨੂੰ ਪਾਸ ਕਰ ਦਿੱਤਾ ਗਿਆ।

ਖਹਿਰਾ ਦੇ ਬਿਆਨ ‘ਤੇ ਭੜਕੀਆਂ ਮਹਿਲਾ ਵਿਧਾਇਕ

‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਅਸੀਂ ਦਿਖਾਵਾਂਗੇ ਕਿ ਗਰੀਬ ਕਿਵੇਂ ਸੂਰਮਾ ਪੈਦਾ ਕਰਨਗੇ। ਅਸੀਂ ਇਸ ਮੁੱਦੇ ਨੂੰ ਰਾਜ ਪੱਧਰ ‘ਤੇ ਲੈ ਕੇ ਜਾਵਾਂਗੇ। ਨਾਲ ਹੀ ਮਹਿਲਾ ਕਮਿਸ਼ਨ ਨੂੰ ਵੀ ਇਸਦੀ ਸ਼ਿਕਾਇਤ ਕੀਤੀ ਜਾਵੇਗਾ। ਇਸ ਮਾਮਲੇ ਤੇ ਕਾਰਵਾਈ ਹੋਵੇਗੀ।” ਉਨ੍ਹਾਂ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਔਰਤਾਂ ਦਾ ਅਪਮਾਨ ਕਰਦੀ ਆਈ ਹੈ। ਜੇਕਰ ਸਰਕਾਰ ਵੱਲੋਂ ਮਿਲਣ ਵਾਲੀ ਕਿਸੇ ਮਦਦ ਨੂੰ ਖਹਿਰਾ ਨੇ ਔਰਤਾਂ ਦੀ ਕੁੱਖ ਨਾਲ ਜੋੜ ਕੇ ਵੇਖਿਆ। ਇਹ ਕਾਂਗਰਸ ਦੀ ਘਿਣੌਨੀ ਸੋਚ ਹੈ। ਉਨ੍ਹਾਂ ਦੀ ਇਹ ਸੋਚ ਦੱਸਦੀ ਹੈ ਕਿ ਕਾਂਗਰਸ ਦੀ ਸੋਚ ਕੀ ਹੈ। ਇਨ੍ਹਾਂ ਦੀ ਵਿਚਾਰਧਾਰੀ ਕੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸਨੂੰ ਉਦੋਂ ਤੱਕ ਖਤਮ ਨਹੀਂ ਹੋਣ ਦੇਵਾਂਗੇ, ਜਦੋਂ ਤੱਕ ਇਸ ਮਾਮਲੇ ਤੇ ਮੁਆਫ਼ੀ ਨਹੀਂ ਮੰਗੀ ਜਾਵੇਗੀ। ਅਸੀਂ ਇਸਨੂੰ ਵਿਸ਼ਵਵਿਆਪੀ ਬਣਾ ਕੇ ਸਾਹ ਲਵਾਂਗੇ।

ਕਾਂਗਰਸ ਦੀ ਸਮੂਚੀ ਲੀਡਰਸ਼ਿਪ ਨੂੰ ਮੰਗਣੀ ਪਵੇਗੀ ਮੁਆਫੀ’

‘ਆਪ’ ਆਗੂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਸਾਰੀਆਂ 11 ਮਹਿਲਾ ਵਿਧਾਇਕਾ ਅਤੇ ਮਹਿਲਾ ਵਿੰਗ ਖਹਿਰਾ ਦੇ ਬਿਆਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਗੀਆਂ।

ਉਨ੍ਹਾਂ ਕਿਹਾ ਕਿ ਖਹਿਰਾ ਦੀ ਪੋਸਟ ਔਰਤਾਂ ਪ੍ਰਤੀ ਉਨ੍ਹਾਂ ਦੀ ਸੋਚ ਨੂੰ ਦਰਸਾਉਂਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜਦ ਤੱਕ ਖਹਿਰਾ ਸਮੇਤ ਕਾਂਗਰਸ ਦੀ ਪੂਰੀ ਲੀਡਰਸ਼ਿਪ ਇਸ ਬਿਆਨ ‘ਤੇ ਮਾਫ਼ੀ ਨਹੀਂ ਮੰਗਦੀ, ਤਦ ਤੱਕ ਵਿਰੋਧ ਜਾਰੀ ਰਹੇਗਾ।

Read Latest News and Breaking News at Daily Post TV, Browse for more News

Ad
Ad