Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਕਾਂਗਰਸ ਵੱਲੋਂ CM ਮਾਨ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ, ਹੰਗਾਮੇ ਮਗਰੋਂ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

Punjab News: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਤਸਾਵ ਲਿਆਉਣ ਦੀ ਪੇਸ਼ਕਸ਼ ਕੀਤੀ। ਜਿਵੇਂ ਹੀ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸ ਵੱਲੋਂ CM ਮਾਨ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ, ਹੰਗਾਮੇ ਮਗਰੋਂ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

Punjab News: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਤਸਾਵ ਲਿਆਉਣ ਦੀ ਪੇਸ਼ਕਸ਼ ਕੀਤੀ। ਜਿਵੇਂ ਹੀ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਦੀ ਗੱਲ ਸਦਨ ਵਿਚ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੁਰੰਤ ਦਖ਼ਲ ਦਿੱਤਾ। ਸਪੀਕਰ ਨੇ ਸਪਸ਼ਟ ਕਿਹਾ ਕਿ ਇਹ ਗੱਲ ਸਦਨ ਵਿਚ ਮਨਜ਼ੂਰ ਨਹੀਂ ਹੈ ਅਤੇ ਉਨ੍ਹਾਂ ਨੇ ਤਿੰਨ ਵਾਰ “ਨਾਟ ਅਲਾਊਡ, ਨਾਟ ਅਲਾਊਡ, ਨਾਟ ਅਲਾਊਡ” ਕਹਿ ਕੇ ਬਾਜਵਾ ਨੂੰ ਰੋਕ ਦਿੱਤਾ। ਸੱਤਾਧਿਰ ਵੱਲੋਂ ਵੀ ਇਸ ਮਗਰੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ, ਜਿਸ ਮਗਰੋਂ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।

ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਸੁਖਪਾਲ ਖਹਿਰਾ ਖ਼ਿਲਾਫ਼ ਲਿਆਂਦੇ ਪ੍ਰਸਤਾਵ ਬਾਰੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਕੱਲ੍ਹ ਇਕ ਮੈਂਬਰ ਦੇ ਖ਼ਿਲਾਫ਼ ਬਿਨਾਂ ਮੌਕਾ ਦਿੱਤੇ ਨਿੰਦਾ ਪ੍ਰਸਤਾਵ ਲਿਆ ਗਿਆ, ਉਹ ਠੀਕ ਪ੍ਰਕਿਰਿਆ ਨਹੀਂ ਹੈ ਅਤੇ ਉਸ ਮੈਂਬਰ ਨੂੰ ਪਹਿਲਾਂ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਸੀ। ਬਾਜਵਾ ਨੇ ਸਦਨ ਵਿਚ ਕਿਹਾ ਕਿ ਪਹਿਲੀ ਗੱਲ ਇਹ ਹੈ ਕਿ ਵਿਧਾਨ ਸਭਾ ਇਸ ਤਰ੍ਹਾਂ ਦਾ ਫੈਸਲਾ ਤੁਰੰਤ ਨਹੀਂ ਲੈ ਸਕਦੀ। ਦੂਜੀ ਗੱਲ ਇਹ ਹੈ ਕਿ ਵਿਰੋਧੀ ਧਿਰ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਸਬੰਧਿਤ ਮੈਂਬਰ ਨੂੰ ਆ ਕੇ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਉਸ ਤੋਂ ਬਾਅਦ ਵੀ ਸਦਨ ਨੂੰ ਲੱਗਦਾ ਹੈ ਕਿ ਕੋਈ ਗਲਤੀ ਹੋਈ ਹੈ ਤਾਂ ਹਾਊਸ ਉਸ ਮਾਮਲੇ ਤੇ ਫੈਸਲਾ ਕਰ ਸਕਦਾ ਸੀ।

ਬਾਜਵਾ ਨੇ ਇਹ ਵੀ ਕਿਹਾ ਕਿ ਕੱਲ੍ਹ ਬਿਨਾਂ ਉਸ ਮੈਂਬਰ ਨੂੰ ਮੌਕਾ ਦਿੱਤੇ ਸਰਬਸੰਮਤੀ ਨਾਲ ਨਿੰਦਾ ਪ੍ਰਸਤਾਵ ਲਿਆ ਗਿਆ, ਜੋ ਲੋਕਤੰਤਰਿਕ ਪਰੰਪਰਾਵਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਸਪੀਕਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਅੱਜ ਜਦੋਂ ਉਹ ਮੈਂਬਰ ਸਦਨ ਵਿਚ ਮੌਜੂਦ ਹੈ ਤਾਂ ਉਸ ਨੂੰ ਆਪਣੀ ਗੱਲ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News