Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਰਕਾਰ ਵਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ […]
Nishant Malyan
By : Updated On: 19 Mar 2025 20:24:PM
ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਰਕਾਰ ਵਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ-ਮਾਰੂ ਨੀਤੀਆਂ ਕਾਰਨ ਪੀੜਤ ਹਨ।

ਇਸ਼ਤਿਹਾਰ

ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਛਲਾਵੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਕੀ ਸਰਕਾਰਾਂ ਕਿਸਾਨਾਂ ਤੋਂ ਇੰਨਾ ਡਰ ਰਹੀਆਂ ਹਨ ਕਿ ਉਹ ਉਨ੍ਹਾਂ ਨਾਲ ਗੱਲਬਾਤ ਦਾ ਸਾਹਮਣਾ ਨਹੀਂ ਕਰ ਸਕਦੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਛੱਡੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣ।

Read Latest News and Breaking News at Daily Post TV, Browse for more News

Ad
Ad

Punjab District News