Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਜਮਾਨਤ

Supreme Court grants bail: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਦੋਂ […]
Nishant Malyan
By : Updated On: 12 Mar 2026 13:23:PM
ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਜਮਾਨਤ

Supreme Court grants bail: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਚਸ਼ਮਦੀਦਾਂ ਦੀਆਂ ਗਵਾਹੀਆਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕਿਸੇ ਵੀ ਮੁਲਜ਼ਮ ਨੂੰ ਜਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ। ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ।

ਇਸ਼ਤਿਹਾਰ

ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਉਸਦਾ ਕਹਿਣਾ ਸੀ ਕਿ ਉਸਨੂੰ ਮੋਗਾ ਦੇ ਐਸਐਸਪੀ ਨੇ ਫਸਾਇਆ ਸੀ। ਪਵਨ ਬਿਸ਼ਨੋਈ ਨੇ ਕਿਹਾ ਕਿ ਉਸਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ।

ਦੱਸ ਦੇਈਏ ਕੇ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜ ਉਦੋਂ ਉਨ੍ਹਾਂ ਦੀ ਥਾਰ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ।

Read Latest News and Breaking News at Daily Post TV, Browse for more News

Ad
Ad

Punjab District News