Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਤੜਕਸਾਰ ਹਨੇਰੀ, ਬਾਰਿਸ਼ ਤੇ ਗੜੇਮਾਰੀ ਦਾ ਕਹਿਰ — ਕਣਕ ਦੀ ਪੱਕੀ ਫਸਲ ਵਿਛੀ, ਕਿਸਾਨਾਂ ਦੀ ਚਿੰਤਾ ਵਧੀ

Latest News: ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕਸਾਰ ਆਈ ਤੇਜ਼ ਹਨੇਰੀ, ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਖੜੀ ਕਰ ਦਿੱਤੀ ਹੈ। ਕਈ ਪਿੰਡਾਂ ਵਿੱਚ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਜ਼ਮੀਨ ਤੇ ਵਿਛ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਡਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੜਕਸਾਰ ਹਨੇਰੀ, ਬਾਰਿਸ਼ ਤੇ ਗੜੇਮਾਰੀ ਦਾ ਕਹਿਰ — ਕਣਕ ਦੀ ਪੱਕੀ ਫਸਲ ਵਿਛੀ, ਕਿਸਾਨਾਂ ਦੀ ਚਿੰਤਾ ਵਧੀ

Latest News: ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕਸਾਰ ਆਈ ਤੇਜ਼ ਹਨੇਰੀ, ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਖੜੀ ਕਰ ਦਿੱਤੀ ਹੈ। ਕਈ ਪਿੰਡਾਂ ਵਿੱਚ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਜ਼ਮੀਨ ਤੇ ਵਿਛ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਡਰ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਚੁਕੀ ਸੀ ਅਤੇ ਕੁਝ ਦਿਨਾਂ ਵਿੱਚ ਕਟਾਈ ਸ਼ੁਰੂ ਹੋਣੀ ਸੀ, ਪਰ ਅਚਾਨਕ ਆਈ ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਖੜੀ ਫਸਲ ਡਿੱਗ ਗਈ। ਕਿਸਾਨਾਂ ਮੁਤਾਬਕ ਇਸ ਨਾਲ ਕਣਕ ਦੇ ਝਾੜ ਵਿੱਚ ਲਗਭਗ 2 ਤੋਂ 3 ਕੁਇੰਟਲ ਪ੍ਰਤੀ ਏਕੜ ਤੱਕ ਘਾਟਾ ਪੈ ਸਕਦਾ ਹੈ।

ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੀ ਹੜ੍ਹਾਂ ਅਤੇ ਕੁਦਰਤੀ ਆਫਤਾਂ ਕਾਰਨ ਉਹ ਆਰਥਿਕ ਤੌਰ ਤੇ ਕਾਫੀ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਹੁਣ ਬੇਮੌਸਮੀ ਬਾਰਿਸ਼ ਨੇ ਉਹਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਖੇਤਰਾਂ ਦਾ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹਨਾਂ ਨੂੰ ਹੋਏ ਨੁਕਸਾਨ ਦੀ ਕੁਝ ਭਰਪਾਈ ਹੋ ਸਕੇ।

Read Latest News and Breaking News at Daily Post TV, Browse for more News

Ad
Ad

Punjab District News