Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਮੋਗਾ ਰੈਲੀ ਤੋਂ ਪਹਿਲਾਂ ਪੰਜਾਬ ਵਿੱਚ ਭਾਰਤ-ਅਮਰੀਕਾ ਵਪਾਰ ਡੀਲ ਦਾ ਮਾਮਲਾ ਗਰਮ, ‘AAP’ ਅਤੇ ਕਾਂਗਰਸ ਨੇ ਮਤਾ ਪਾਸ ਕਰਵਾਇਆ

Latest News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਵਿੱਚ ਭਾਜਪਾ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਨ। ਇਸ ਦੌਰੇ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਭਾਰਤ-ਅਮਰੀਕਾ ਵਪਾਰ ਡੀਲ ਨੂੰ ਲੈ ਕੇ ਸਿਆਸੀ ਤਣਾਅ ਗੰਭੀਰ ਹੋ ਗਿਆ ਹੈ। ਭਾਜਪਾ ਵਿਰੋਧੀਆਂ ਪਾਰਟੀਆਂ, ਜਿਵੇਂ ਕਿ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ, ਨੇ ਸੌਦੇ ਨੂੰ ਲੈ ਕੇ ਸਰਕਾਰ […]
By : Updated On: 12 Mar 2026 17:40:PM
ਮੋਗਾ ਰੈਲੀ ਤੋਂ ਪਹਿਲਾਂ ਪੰਜਾਬ ਵਿੱਚ ਭਾਰਤ-ਅਮਰੀਕਾ ਵਪਾਰ ਡੀਲ ਦਾ ਮਾਮਲਾ ਗਰਮ, ‘AAP’ ਅਤੇ ਕਾਂਗਰਸ ਨੇ ਮਤਾ ਪਾਸ ਕਰਵਾਇਆ

Latest News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਵਿੱਚ ਭਾਜਪਾ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਨ। ਇਸ ਦੌਰੇ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਭਾਰਤ-ਅਮਰੀਕਾ ਵਪਾਰ ਡੀਲ ਨੂੰ ਲੈ ਕੇ ਸਿਆਸੀ ਤਣਾਅ ਗੰਭੀਰ ਹੋ ਗਿਆ ਹੈ।

ਇਸ਼ਤਿਹਾਰ

ਭਾਜਪਾ ਵਿਰੋਧੀਆਂ ਪਾਰਟੀਆਂ, ਜਿਵੇਂ ਕਿ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ, ਨੇ ਸੌਦੇ ਨੂੰ ਲੈ ਕੇ ਸਰਕਾਰ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਲਈ ਹੈ। ਇਹ ਪਾਰਟੀਆਂ ਮੰਨਦੀਆਂ ਹਨ ਕਿ ਜੇਕਰ ਉਨ੍ਹਾਂ ਵਪਾਰ ਡੀਲ ਦਾ ਮਸਲਾ ਉਠਾਉਣ ਵਿੱਚ ਕਾਮਯਾਬ ਰਹੇ ਤਾਂ ਭਾਜਪਾ ਦੀ 2027 ਵਿੱਚ ਪੰਜਾਬ ਸਰਕਾਰ ਬਣਾਉਣ ਦੀ ਯੋਜਨਾ ਪ੍ਰਭਾਵਿਤ ਹੋ ਸਕਦੀ ਹੈ।

ਇਸ ਲਈ ‘AAP’ ਅਤੇ ਕਾਂਗਰਸ ਪਾਰਟੀ ਵਪਾਰ ਡੀਲ ਦਾ ਮੁੱਦਾ ਉਠਾ ਰਹੀਆਂ ਹਨ।   ਪੰਜਾਬ ਸਰਕਾਰ ਨੇ ਭਾਰਤ-ਅਮਰੀਕਾ ਵਪਾਰ ਡੀਲ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਅਤੇ ਕਾਂਗਰਸ ਨੇ ਮਿਲ ਕੇ ਭਾਰਤ-ਅਮਰੀਕਾ  ਵਪਾਰ ਡੀਲ ਨੂੰ ਰੱਦ ਕਰਨ ਦਾ ਮਤਾ ਪਾਸ ਵੀ ਕਰਵਾ ਦਿੱਤਾ।

ਇਸ ਦੇ ਨਾਲ ਹੀ ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ‘ਆਪ’ ਸਰਕਾਰ ‘ਤੇ ਤੰਜ ਕਸਿਆ ਹੈ ਕਿ ਪੰਜਾਬ ਸਰਕਾਰ ਉਸ ਸੌਦੇ ਨੂੰ ਕਿਵੇਂ ਰੱਦ ਕਰ ਸਕਦੀ ਹੈ ਜਿਸ ‘ਤੇ ਅਜੇ ਤੱਕ ਦਸਤਖਤ ਨਹੀਂ ਹੋਏ ਹਨ ਅਤੇ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ ਹੈ?

ਭਾਜਪਾ ਰੈਲੀ ਨੂੰ ਸਫਲ ਬਣਾਉਣ ‘ਚ ਜੁਟੀ 

ਮੋਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂ ਇਸ ਸਮੇਂ ਪੇਂਡੂ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਭਾਜਪਾ ਆਗੂਆਂ ਦਾ ਦਾਅਵਾ ਹੈ ਕਿ ਪਿੰਡ ਵਾਸੀ ਖੁਦ ਰੈਲੀ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ।

Read Latest News and Breaking News at Daily Post TV, Browse for more News

Ad
Ad

Punjab District News