Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ

SGPC Nanakshahi New Year 558 greetings; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 558 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ 1 ਚੇਤ ਤੋਂ ਆਰੰਭ ਹੋਏ ਨਵੇਂ ਵਰ੍ਹੇ ਵਿਚ ਗੁਰੂ ਸਾਹਿਬ ਵਿਸ਼ਵ ਭਰ ਦੀਆਂ […]
Nishant Malyan
By : Published: 13 Mar 2026 21:24:PM
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
SGPC

SGPC Nanakshahi New Year 558 greetings; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 558 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ 1 ਚੇਤ ਤੋਂ ਆਰੰਭ ਹੋਏ ਨਵੇਂ ਵਰ੍ਹੇ ਵਿਚ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਗੁਰਬਾਣੀ ’ਤੇ ਅਮਲ ਕਰਦਿਆਂ ਮਨੁੱਖੀ ਸਮੱਸਿਆਵਾਂ ਦਾ ਸਹਿਜੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਅਰਪਣ ਕਰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News