ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਬੰਧ ਵਿੱਚ ਔਰਤਾਂ ਵੱਲੋਂ ਭੰਗੜੇ ਪਾ ਕੇ ਮਨਾਈ ਖੁਸ਼ੀ
Latest News: ਆਮ ਆਦਮੀ ਪਾਰਟੀ ਵੱਲੋਂ ਡੇਰਾ ਬਾਬਾ ਨਾਨਕ ਚ ਧੰਨਵਾਦ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਬਤੌਰ ਮੁੱਖ ਮਹਿਮਾਨ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਕਰਾਰ ਨੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਜਿਹੜੀਆਂ ਗਰੰਟੀਆਂ ਦਿੱਤੀਆਂ ਸਨ, ਉਹ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਜਿਹੜੀਆਂ ਗਰੰਟੀਆਂ ਪਾਰਟੀ ਨੇ ਨਹੀਂ ਸੀ ਦਿੱਤੀਆਂ ਉਹ ਵੀ ਪੂਰੀਆਂ ਕੀਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਖੇਤਰ ਵਿੱਚ ਔਰਤਾਂ ਦਾ ਮਾਣ ਵਧਾਇਆ ਹੈ, ਚਾਹੇ ਉਹ ਵਿਧਾਨ ਸਭਾ ਹੋਵੇ, ਪੰਚਾਇਤਾਂ, ਪੰਚਾਇਤ ਸੰਮਤੀਆਂ ਜਾਂ ਨਗਰ ਕੌਂਸਲਾਂ
ਹਰ ਖੇਤਰ ਵਿੱਚ ਔਰਤਾਂ ਨੂੰ ਨੁੰਮਾਇੰਦਗੀ ਦੇ ਕੇ ਸਰਕਾਰ ਵਿੱਚ ਭਾਈਵਾਲ ਬਣਾਇਆ ਹੈ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਜਿਸ ਭਾਸ਼ਾ ਵਿੱਚ ਔਰਤਾਂ ਬਾਰੇ ਬੋਲਿਆ ਹੋ ਉਸੇ ਭਾਸ਼ਾ ਵਿੱਚ ਉਸ ਨੂੰ ਜਵਾਬ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸੀਆਂ ਦੀ ਔਰਤਾਂ ਪ੍ਰਤੀ ਮਾਨਸਿਕਤਾ ਜੱਗ ਜਾਹਰ ਹੋ ਗਈ ਹੈ ਜਿਸ ਦਾ ਜਵਾਬ ਬੀਬੀਆਂ 2027 ਦੀਆਂ ਚੋਣਾਂ ਵਿੱਚ ਵਿਰੋਧੀਆਂ ਨੂੰ ਦੇਣਗੀਆਂ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਅਕਾਲੀਆਂ ਦੀਆਂ ਪੰਜਾਬ ਬਚਾਓ
ਰੋਲੀਆਂ ਵਲਾਪ ਸਿੱਧ ਹੋ ਰਹੀਆਂ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੇ ਇਹਨਾਂ ਕੋਲੇ ਪੰਜਾਬ ਨੂੰ ਬਚਾਉਣ ਲਈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਇਹ ਸਰਕਾਰ ਪੰਜਾਬ ਦੇ ਹਿੱਤਾਂ ਲਈ ਹੀ ਕੰਮ ਕਰ ਰਹੀ ਹੈ। ਇਸ ਮੌਕੇ ਸ. ਗੁਰਦੀਪ ਸਿੰਘ ਰੰਧਾਵਾ ਨੇ ਲੱਡੂਆਂ ਨਾਲ ਬੀਬੀਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬੀਬੀਆਂ ਵੱਲੋਂ ਢੋਲ ਦੇ ਡਗੇ ‘ਤੇ ਭੰਗੜਾ ਪਾ ਕੇ ਖੁਸ਼ੀ ਜਾਹਿਰ ਕੀਤੀ ਅਤੇ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਕੌਰ ਨੇ ਨਿਭਾਈ।