Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਏ. ਕੇ.-47 ਰਾਈਫਲ, 3 ਆਧੁਨਿਕ […]
Nishant Malyan
By : Updated On: 15 Mar 2026 11:34:AM
ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਏ. ਕੇ.-47 ਰਾਈਫਲ, 3 ਆਧੁਨਿਕ ਪਿਸਤੌਲਾਂ, 2 ਮੈਗਜ਼ੀਨ ਅਤੇ 36 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ਼ਤਿਹਾਰ


ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੂੰ ਇਨਪੁੱਟ ਮਿਲੀ ਸੀ ਕਿ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪੰਜਾਬ ’ਚ ਲਿਆਂਦੀ ਗਈ ਹੈ, ਜਿਸ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਇਸ ’ਤੇ ਦਿਹਾਤੀ ਪੁਲਸ ਵੱਲੋਂ ਟ੍ਰੈਪ ਲਾ ਕੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ’ਚ ਸਨ ਅਤੇ ਕੱਟੜਪੰਥੀ ਗਤੀਵਿਧੀਆਂ ਤੇ ਭਾਰਤ ਵਿਰੋਧੀ ਬਿਆਨਾਂ ਨੂੰ ਫੈਲਾ ਰਹੇ ਸਨ।

ਫਿਲਹਾਲ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਦਾਲਤੀ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਲਿਆ ਹੈ। ਜਾਂਚ ਦੌਰਾਨ ਉਨ੍ਹਾਂ ਨਾਲ ਜੁੜੇ ਕਈ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਹੋਣ ਦੀ ਵੀ ਸੰਭਾਵਨਾ ਹੈ। ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ, ਜਿਸ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News