Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਮੋਗਾ ਨੇੜੇ ਭਿਆਨਕ ਸੜਕ ਹਾਦਸਾ: ਜੁਗਾੜੂ ਰੇੜੀ ਟਰੱਕ ਨਾਲ ਟਕਰਾਈ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ

Latest News: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਹ ਹਾਦਸਾ ਬਾਘਾ ਪੁਰਾਣਾ ਕਸਬੇ ਨੇੜੇ ਪਿੰਡ ਰਾਜਿਆਣਾ ਦੇ ਕੋਲ ਵਾਪਰਿਆ। ਜ਼ਖਮੀ ਔਰਤ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਦੀ ਨਾਜ਼ੁਕ ਹਾਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਨੇੜੇ ਭਿਆਨਕ ਸੜਕ ਹਾਦਸਾ: ਜੁਗਾੜੂ ਰੇੜੀ ਟਰੱਕ ਨਾਲ ਟਕਰਾਈ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ

Latest News: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਹ ਹਾਦਸਾ ਬਾਘਾ ਪੁਰਾਣਾ ਕਸਬੇ ਨੇੜੇ ਪਿੰਡ ਰਾਜਿਆਣਾ ਦੇ ਕੋਲ ਵਾਪਰਿਆ। ਜ਼ਖਮੀ ਔਰਤ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਦੀ ਨਾਜ਼ੁਕ ਹਾਲਤ ਦੇ ਚਲਦੇ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਜੁਗਾੜੂ ਰੇੜੀ ‘ਤੇ ਸਵਾਰ ਹੋ ਕੇ ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਲਈ ਜਾ ਰਹੇ ਸਨ। ਜਦੋਂ ਉਹ ਬਾਘਾਪੁਰਾਣਾ ਦੇ ਪਿੰਡ ਰੋਡੇ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਉਨ੍ਹਾਂ ਦੀ ਜੁਗਾੜੂ ਰੇੜੀ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਪਤੀ-ਪਤਨੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਜ਼ਖਮੀ ਔਰਤ ਨੂੰ ਬੜੀ ਮੁਸ਼ੱਕਤ ਤੋਂ ਬਾਅਦ ਟਰੱਕ ਥੱਲਿਓਂ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਮ੍ਰਿਤਕ ਦੀ ਪਛਾਣ ਬੂਟਾ ਸਿੰਘ (55) ਪੁੱਤਰ ਤਾਰਾ ਸਿੰਘ ਨਿਵਾਸੀ ਪਿੰਡ ਬਾਂਦਰਾਂ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ ਔਰਤ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ ਮੇਲਿਆਂ ‘ਚ ਖਿਡੌਣਿਆਂ ਦੀ ਦੁਕਾਨ ਲਗਾ ਕੇ ਆਪਣਾ ਗੁਜ਼ਾਰਾ ਕਰਦੇ ਸਨ। 

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News