ਬਲਾਕ ਸੰਮਤੀ ਚੋਣਾਂ ’ਚ AAP ਦੀ ਜਿੱਤ, ਵਿਦਿਆ ਰਾਣੀ ਚੇਅਰਮੈਨ ਤੇ ਲਾਭ ਸਿੰਘ ਵਾਈਸ ਚੇਅਰਮੈਨ ਬਣੇ

Block Samiti election Punjab : ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਦਿਨ ਭਰ ਚੱਲੇ ਸਿਆਸੀ ਘਮਾਸਾਨ ਦੇ ਦਰਮਿਆਨ ਆਖਿਰਕਾਰ ਆਮ ਆਦਮੀ ਪਾਰਟੀ ਨੇ ਦੋਵੇਂ ਅਹੁਦੇ ਆਪਣੇ ਨਾਮ ਕਰ ਲਏ। ਚੋਣ ਪ੍ਰਕਿਰਿਆ ਤੋਂ ਬਾਅਦ ਵਿਦਿਆ ਰਾਣੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਅਤੇ ਲਾਭ ਸਿੰਘ ਨਬੀਪੁਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ। […]
Jaspreet Singh
By : Updated On: 16 Mar 2026 14:49:PM
ਬਲਾਕ ਸੰਮਤੀ ਚੋਣਾਂ ’ਚ AAP ਦੀ ਜਿੱਤ, ਵਿਦਿਆ ਰਾਣੀ ਚੇਅਰਮੈਨ ਤੇ ਲਾਭ ਸਿੰਘ ਵਾਈਸ ਚੇਅਰਮੈਨ ਬਣੇ

Block Samiti election Punjab : ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਦਿਨ ਭਰ ਚੱਲੇ ਸਿਆਸੀ ਘਮਾਸਾਨ ਦੇ ਦਰਮਿਆਨ ਆਖਿਰਕਾਰ ਆਮ ਆਦਮੀ ਪਾਰਟੀ ਨੇ ਦੋਵੇਂ ਅਹੁਦੇ ਆਪਣੇ ਨਾਮ ਕਰ ਲਏ। ਚੋਣ ਪ੍ਰਕਿਰਿਆ ਤੋਂ ਬਾਅਦ ਵਿਦਿਆ ਰਾਣੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਅਤੇ ਲਾਭ ਸਿੰਘ ਨਬੀਪੁਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।

ਦੂਜੇ ਪਾਸੇ ਚੋਣ ਪ੍ਰਕਿਰਿਆ ਨੂੰ ਲੈ ਕੇ ਵਿਵਾਦ ਵੀ ਜਾਰੀ ਰਿਹਾ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਮਰਥਕਾਂ ਵੱਲੋਂ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਗਿਆ। ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਸੈਸ਼ਨ ਦੇ ਬਾਵਜੂਦ ਇੱਥੇ ਮੌਜੂਦ ਹਨ ਕਿਉਂਕਿ ਚੋਣ ਦੌਰਾਨ ਵੱਡੇ ਪੱਧਰ ’ਤੇ ਧੱਕੇਸ਼ਾਹੀ ਹੋਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕਤੰਤਰਕ ਪ੍ਰਕਿਰਿਆ ਦੀ ਉਲੰਘਣਾ ਹੋਈ ਹੈ ਅਤੇ ਇਸ ਮਾਮਲੇ ’ਤੇ ਉਹ ਆਪਣੀ ਲੜਾਈ ਜਾਰੀ ਰੱਖਣਗੇ।

ਇਸ ਦੇ ਉਲਟ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਬਲਾਕ ਸੰਮਤੀ ਚੋਣਾਂ ਵਿੱਚ ਪੂਰੀ ਤਰ੍ਹਾਂ ਕਾਨੂੰਨੀ ਤਰੀਕੇ ਨਾਲ ਵੋਟਿੰਗ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਸੱਚ ਦੀ ਜਿੱਤ ਹੈ। ਉਨ੍ਹਾਂ ਨੇ ਨਵ-ਚੁਣੇ ਚੇਅਰਮੈਨ ਵਿਦਿਆ ਰਾਣੀ ਅਤੇ ਵਾਈਸ ਚੇਅਰਮੈਨ ਲਾਭ ਸਿੰਘ ਨਬੀਪੁਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀ ਨੀਤੀਆਂ ਅਤੇ ਲੋਕ ਸਮਰਥਨ ਦੀ ਨਿਸ਼ਾਨੀ ਹੈ।

ਸੱਜਣ ਸਿੰਘ ਚੀਮਾ ਨੇ ਧੱਕੇਸ਼ਾਹੀ ਦੇ ਆਰੋਪਾਂ ਨੂੰ ਨਕਾਰਦਿਆਂ ਕਿਹਾ ਕਿ ਵਿਰੋਧੀ ਧੜਾ ਬਿਨਾਂ ਕਾਰਨ ਇਲਜ਼ਾਮ ਲਗਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਲਾਲੀ ਨਾਮਕ ਮੈਂਬਰ ਦੇ ਮਾਮਲੇ ਵਿੱਚ ਪੁਲਿਸ ਆਪਣੀ ਕਾਰਵਾਈ ਕਰ ਰਹੀ ਸੀ ਕਿਉਂਕਿ ਉਸ ’ਤੇ ਪਹਿਲਾਂ ਤੋਂ ਮਾਮਲਾ ਦਰਜ ਸੀ। ਉਨ੍ਹਾਂ ਕਿਹਾ ਕਿ ਇਹ ਪੁਲਿਸ ਦਾ ਮਾਮਲਾ ਹੈ, ਪਾਰਟੀ ਦਾ ਇਸ ਨਾਲ ਕੋਈ ਸੰਬੰਧ ਨਹੀਂ।

ਉਨ੍ਹਾਂ ਦੇ ਮੁਤਾਬਕ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਹੋਈ ਅਤੇ ਵੋਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨ ਵਿੱਚ ਸਫਲ ਰਹੇ।

ਇਸ ਸਾਰੇ ਮਾਮਲੇ ਨੂੰ ਲੈ ਕੇ ਦਿਨ ਭਰ ਬੀਡੀਪੀਓ ਦਫ਼ਤਰ ਦੇ ਆਲੇ-ਦੁਆਲੇ ਸਿਆਸੀ ਮਾਹੌਲ ਗਰਮ ਰਿਹਾ ਅਤੇ ਮੌਕੇ ’ਤੇ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।

Read Latest News and Breaking News at Daily Post TV, Browse for more News

Ad
Ad