Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ […]
By : Updated On: 16 Mar 2026 16:51:PM
ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ ’ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ।

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ’ਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ ’ਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News