Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਵੱਡਾ ਝਟਕਾ, ਕੋਰਟ ਨੇ ਸੁਣਾਈ 2 ਸਾਲ ਦੀ ਸਜ਼ਾ

Jassi Khangura court verdict; ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ ‘ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਵਿਧਾਇਕ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਲੁਧਿਆਣਾ ਦੇ […]
ਲੇਖਕ : ਪ੍ਰਕਾਸ਼ਿਤ: 
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਵੱਡਾ ਝਟਕਾ, ਕੋਰਟ ਨੇ ਸੁਣਾਈ 2 ਸਾਲ ਦੀ ਸਜ਼ਾ

Jassi Khangura court verdict; ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ ‘ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਵਿਧਾਇਕ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਲੁਧਿਆਣਾ ਦੇ ਕਿਲਾ ਰਾਏਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਲੁਧਿਆਣਾ ਦੇ ਸੈਸ਼ਨ ਕੋਰਟ ਨੇ ਜੱਸੀ ਖੰਗੂੜਾ ਨੂੰ 2008 ਦੇ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਤੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ। ਹਾਲਾਂਕਿ, ਸਜ਼ਾ ਦੇ ਐਲਾਨ ਤੋਂ ਬਾਅਦ ਹੀ ਉਨ੍ਹਾਂ ਨੂੰ ਕੋਰਟ ਤੋਂ ਜ਼ਮਾਨਤ ਵੀ ਮਿਲ ਗਈ। ਉਨ੍ਹਾਂ ਦੇ ਲੀਗਲ ਐਡਵਾਈਜ਼ਰ ਦਾ ਕਹਿਣਾ ਹੈ ਕਿ ਉਹ ਉਪਰਲੀ ਅਦਾਲਤ ‘ਚ ਅਪੀਲ ਕਰਨਗੇ।

ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ ‘ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਵਿਧਾਇਕ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਕੀ ਹੈ ਪੂਰਾ ਮਾਮਲਾ?


ਇਹ ਮਾਮਲਾ 2008 ਦਾ ਹੈ, ਉਸ ਸਮੇਂ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਸਨ। ਲੁਧਿਆਣਾ ਦੇ ਡੇਹਲੋਂ ਇਲਾਕੇ ‘ਚ ਵੋਟਿੰਗ ਹੋ ਰਹੀ ਸੀ। ਇਸੇ ਦੌਰਾਨ ਜੱਸੀ ਖੰਗੂੜਾ ਵੋਟਿੰਗ ਕੇਂਦਰ ‘ਤੇ ਪਹੁੰਚੇ। ਉਨ੍ਹਾਂ ਨੂੰ ਚੋਣ ਡਿਊਟੀ ‘ਤੇ ਤੈਨਾਤ ਅਧਿਕਾਰੀਆਂ ਨੇ ਰੋਕ ਲਿਆ। ਇਸ ਤੋਂ ਬਾਅਦ ਜਦੋਂ ਵੋਟਿੰਗ ਪੂਰੀ ਹੋਈ ਤਾਂ ਚੋਣ ਅਧਿਕਾਰੀ ਬੈਲੇਟ ਬਾਕਸ ਗੱਡੀ ‘ਚ ਰੱਖਣ ਲੱਗੇ ਤਾਂ ਚੋਣ ਅਧਿਕਾਰੀਆਂ ਦਾ ਇਲਜ਼ਾਮ ਸੀ ਕਿ ਜੱਸੀ ਖੰਗੂੜਾ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਨਾ ਸਿਰਫ਼ ਬਦਤਮੀਜ਼ੀ ਕੀਤੀ, ਸਗੋ ਸਰਕਾਰੀ ਕੰਮ ‘ਚ ਰੁਕਾਵਟ ਵੀ ਪਾਈ। ਇਸ ਤੋਂ ਬਾਅਦ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ 332, 341, 353 ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਹਾਲਾਂਕਿ, ਇਹ ਕੇਸ ਖ਼ਤਮ ਹੋ ਚੁੱਕਿਆ ਸੀ। ਇਸ ਤੋਂ ਬਾਅਦ 2017 ‘ਚ ਰਿਟਰਨਿੰਗ ਅਫਸਰ ਨੇ ਕੋਰਟ ‘ਚ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਦੀ ਸੋਮਵਾਰ ਨੂੰ ਅੰਤਿਮ ਸੁਣਵਾਈ ਦੌਰਾਨ, ਐਡਿਸ਼ਨ ਸੈਸ਼ਨ ਜਜ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ੀ ਕਰਾਰ ਦਿੱਤਾ ਤੇ 2 ਸਾਲ ਦੀ ਸਜ਼ਾ ਸੁਣਾਈ।

Read Latest News and Breaking News at Daily Post TV, Browse for more News

Ad
Ad

Punjab District News