ਚੰਡੀਗੜ੍ਹ ‘ਚ ਫਿਰ ਤੋਂ ਗੋਲੀਆਂ ਦੀ ਗੂੰਜ, ਦਿਨ-ਦਿਹਾੜੇ ਜਿੰਮ ਦੇ ਬਾਹਰ ਪ੍ਰਾਪਰਟੀ ਡੀਲਰ ਦਾ ਕਤਲ

Chandigarh Sector 9 firing; ਚੰਡੀਗੜ੍ਹ ‘ਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਇੱਕ ਜਿੰਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸੈਕਟਰ-9 ਵਿਖੇ ਇਹ ਕਤਲ ਦੀ ਘਟਨਾ ਵਾਪਰੀ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਣਪਛਾਤੇ ਹਮਲਾਵਰ ਨੌਜਵਾਨ ਦੇ ਗੋਲੀਆਂ ਮਾਰ ਕੇ ਫ਼ਰਾਰ ਹੋ […]
Jaspreet Singh
By : Updated On: 18 Mar 2026 13:30:PM
ਚੰਡੀਗੜ੍ਹ ‘ਚ ਫਿਰ ਤੋਂ ਗੋਲੀਆਂ ਦੀ ਗੂੰਜ, ਦਿਨ-ਦਿਹਾੜੇ ਜਿੰਮ ਦੇ ਬਾਹਰ ਪ੍ਰਾਪਰਟੀ ਡੀਲਰ ਦਾ ਕਤਲ

Chandigarh Sector 9 firing; ਚੰਡੀਗੜ੍ਹ ‘ਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਇੱਕ ਜਿੰਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸੈਕਟਰ-9 ਵਿਖੇ ਇਹ ਕਤਲ ਦੀ ਘਟਨਾ ਵਾਪਰੀ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਣਪਛਾਤੇ ਹਮਲਾਵਰ ਨੌਜਵਾਨ ਦੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ਜਾਰੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਵਜੋਂ ਹੋਈ ਹੈ, ਜੋ ਕਿ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣਾ ਵਾਲਾ ਸੀ। ਚਰਨਪ੍ਰੀਤ ਦੀ ਉਮਰ 26 ਤੋਂ 27 ਸਾਲ ਦੱਸੀ ਜਾ ਰਹੀ ਹੈ। ਉਹ ਰੋਜ਼ਾਨਾ ਹੀ ਨਿਊ ਚੰਡੀਗੜ੍ਹ ਤੋਂ ਸੈਕਟਰ 9 ‘ਚ ਜਿੰਮ ‘ਚ ਆਉਂਦਾ ਸੀ। ਨੌਜਵਾਨ ਦਾ ਜਿੰਮ ਆਉਣ ਦਾ ਇੱਕ ਹੀ ਟਾਈਮ ਸੀ। ਅੱਜ ਜਦੋਂ ਉਹ ਜਿੰਮ ‘ਚ ਕਸਰਤ ਕਰਨ ਤੋਂ ਬਾਅਦ ਬਾਹਰ ਜਾਣ ਲੱਗਾ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

ਦੋਵੇਂ ਹਮਲਾਵਰ ਦੋ ਪਹੀਆ ਵਾਹਨ ‘ਤੇ ਆਏ ਸਨ ਤੇ ਦੋਵਾਂ ਨੇ ਹੈਲਮੈਟ ਲਗਾਏ ਹੋਏ ਸਨ। ਹਮਲਾਵਰ ਘਾਤ ਲਗਾ ਕੇ ਬੈਠੇ ਹੋਏ ਸਨ ਤੇ ਜਿਵੇਂ ਹੀ ਨੌਜਵਾਨ ਜਿੰਮ ਬਾਹਰ ਆਇਆ ਤਾਂ ਉਸ ‘ਤੇ ਤਾਬੜਤੋੜ ਗੋਲੀਬਾਰੀ ਕਰ ਦਿੱਤੀ ਗਈ। ਨੌਜਵਾਨ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਕੱਲ੍ਹ ਪੰਜਾਬ ਯੂਨੀਵਰਸਿਟੀ ਵਿੱਚ ਹੋਈ ਸੀ ਫਾਈਰਿੰਗ

ਇਸਤੋਂ ਪਹਿਲਾਂ ਬੀਤੇ ਦਿਨ ਪੰਜਾਬ ਯੂਨੀਵਰਸਿਟੀ (PU) ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਸ਼ਾਮ ਕਰੀਬ 5 ਵਜੇ ਵਾਪਰੀ ਇਸ ਘਟਨਾ ਦਾ ਮਕਸਦ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਉਣਾ ਸੀ। ਦੱਸਿਆ ਜਾ ਰਿਹਾ ਹੈ ਕਿ ਸੋਪੂ ਆਗੂ ਜਸ਼ਨਦੀਪ ਸਿੰਘ ਯੂਨੀਵਰਸਿਟੀ ਦੀ ਪਾਰਕਿੰਗ ਚ ਖੜ੍ਹੇ ਸਨ। ਇਸੇ ਦੌਰਾਨ ਇੱਕ ਸਕੂਟੀ ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਆਉਂਦੇ ਹੀ ਜਸ਼ਨਦੀਪ ਸਿੰਘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਸ਼ਨਦੀਪ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਉੱਥੋਂ ਦੌੜ ਕੇ ਜਾਨ ਬਚਾਈ।

ਹਾਲਾਂਕਿ ਜਸ਼ਨਦੀਪ ਇਸ ਘਟਨਾ ਵਿੱਚ ਵਾਲ-ਵਾਲ ਬੱਚ ਗਏ, ਪਰ ਬੰਬੀਹਾ ਗੈਂਗ ਨੇ ਇਸ ਫਾਈਰਿੰਗ ਦੀ ਜਿੰਮੇਵਾਰੀ ਲੈਂਦਿਆਂ ਕਿਹਾ ਹੈ ਕਿ ਇਸ ਵਾਰ ਤਾਂ ਉਹ ਬੱਚ ਗਿਆ ਪਰ ਅਗਲੀ ਵਾਰ ਨਹੀਂ ਬੱਚ ਸਕੇਗਾ। ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਡੋਨੀ ਬਲ ਤੇ ਸ਼ਗਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਸ਼ਖਸ ਤੇ ਗੋਲੀਬਾਰੀ ਕੀਤੀ ਗਈ ਉਹ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ, ਇਸੇ ਲਈ ਉਸ ਤੇ ਫਾਈਰਿੰਗ ਕਰਵਾਈ ਗਈ ਹੈ।

Read Latest News and Breaking News at Daily Post TV, Browse for more News

Ad
Ad