Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੈਸ ਸਪਲਾਈ ਨੂੰ ਲੈ ਕੇ ਵੱਡਾ ਫੈਸਲਾ, DC ਹਿਮਾਂਸ਼ੂ ਜੈਨ ਨੇ ਬਣਾਈਆਂ ਖਾਸ ਕਮੇਟੀਆਂ

Latest News: ਲੁਧਿਆਣਾ ਵਿੱਚ ਐਲ.ਪੀ.ਜੀ ਸਪਲਾਈ ਨੂੰ ਸੁਚਾਰੂ ਅਤੇ ਬਿਨਾ ਰੁਕਾਵਟ ਜਾਰੀ ਰੱਖਣ ਲਈ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਕਮੇਟੀਆਂ ਦੀ ਬਣਤਰ ਨੂੰ ਮਨਜ਼ੂਰੀ ਦਿੱਤੀ ਹੈ, ਜੋ ਲੋੜ ਅਨੁਸਾਰ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਮੇਟੀਆਂ ਲੋੜ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੈਸ ਸਪਲਾਈ ਨੂੰ ਲੈ ਕੇ ਵੱਡਾ ਫੈਸਲਾ, DC ਹਿਮਾਂਸ਼ੂ ਜੈਨ ਨੇ ਬਣਾਈਆਂ ਖਾਸ ਕਮੇਟੀਆਂ

Latest News: ਲੁਧਿਆਣਾ ਵਿੱਚ ਐਲ.ਪੀ.ਜੀ ਸਪਲਾਈ ਨੂੰ ਸੁਚਾਰੂ ਅਤੇ ਬਿਨਾ ਰੁਕਾਵਟ ਜਾਰੀ ਰੱਖਣ ਲਈ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਕਮੇਟੀਆਂ ਦੀ ਬਣਤਰ ਨੂੰ ਮਨਜ਼ੂਰੀ ਦਿੱਤੀ ਹੈ, ਜੋ ਲੋੜ ਅਨੁਸਾਰ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਮੇਟੀਆਂ ਲੋੜ ਅਨੁਸਾਰ ਵਿਆਹ ਸਮਾਗਮਾਂ ਲਈ ਤਰਜੀਹ ਦੇ ਆਧਾਰ ‘ਤੇ ਵਪਾਰਕ ਐਲ ਪੀ ਜੀ ਸਿਲੰਡਰ ਅਲਾਟ ਕਰ ਸਕਦੀਆਂ ਹਨ, ਖਾਸ ਕਰਕੇ ਧੀਆਂ ਦੇ ਵਿਆਹ ਮੌਕੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਸਕਦੀ ਹੈ ਜਦਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ, ਸਾਰੇ ਵਪਾਰਕ ਅਦਾਰਿਆਂ ਨੂੰ ਵਪਾਰਕ ਐਲ ਪੀ ਜੀ ਸਿਲੰਡਰਾਂ ਦੀ ਵਰਤੋਂ ਗੈਰ-ਤਰਜੀਹੀ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਪੱਧਰ ’ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੀਤੇ ਸ਼ੁੱਕਰਵਾਰ ਜਾਣਕਾਰੀ ਸਾਂਝੀ ਕੀਤੀ ਸੀ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਦੁਹਰਾਇਆ ਕਿ ਗੈਸ ਏਜੰਸੀਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਹਾਲਾਤਾਂ ਵਿੱਚ ਸਿਲੰਡਰਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ, ਭੰਡਾਰ ਨਾ ਹੋਣ ਦਿੱਤੀ ਜਾਵੇ। ਸਮੂਹ ਗੈਸ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਸਬੰਧੀ ਹਦਾਇਤ ਕੀਤੀ ਗਈ ਕਿ ਉਹਨਾਂ ਦੇ ਦਫਤਰੀ ਫੋਨ ਨੰਬਰ ਅਤੇ ਹੈਲਪਲਾਈਨ ਨੰਬਰ ਹਮੇਸ਼ਾ ਚਾਲੂ ਰਹਿਣ ਤਾਂ ਜੋ ਉਪਭੋਗਤਾਵਾਂ ਨੂੰ ਜਾਣਕਾਰੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਜੈਨ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੀ ਵੀ ਵਿਅਕਤੀ ਜਾਂ ਡੀਲਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਕੀਤੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪੈਟਰੋਲ, ਡੀਜ਼ਲ ਜਾਂ ਘਰੇਲੂ ਗੈਸ ਦੀ ਜਮ੍ਹਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕਿਟ ਵਿੱਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿੱਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News