Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ‘ਚ ਅੱਜ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਤਾਪਮਾਨ ‘ਚ ਗਿਰਾਵਟ; ਜਾਣੋ ਮੌਸਮ ਦਾ ਹਾਲ

ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ-ਬਦਲ ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਅੱਜ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਤਾਪਮਾਨ ‘ਚ ਗਿਰਾਵਟ; ਜਾਣੋ ਮੌਸਮ ਦਾ ਹਾਲ

ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ-ਬਦਲ ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਿਜਲੀ ਚਮਕਣ, ਬਦਲ ਗਰਜਣ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।

ਬਾਰਿਸ਼ ਦੀ ਭਵਿੱਖਬਾਣੀ
ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਅੱਜ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.1 ਡਿਗਰੀ ਸੈਲਸੀਅਮ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 23.7 ਪਠਾਨਕੋਟ ਦਾ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 22.1 ਡਿਗਰੀ, ਲੁਧਿਆਣਾ ਦਾ 23.4 ਡਿਗਰੀ, ਪਟਿਆਲਾ ਦਾ 21.6 ਡਿਗਰੀ, ਗੁਰਦਾਸਪੁਰ ਦਾ 22.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 20.2 ਡਿਗਰੀ, ਫਾਜ਼ਿਲਕਾ ਦਾ 20.5 ਡਿਗਰੀ, ਹੁਸ਼ਿਆਰਪੁਰ ਦਾ 21.7 ਡਿਗਰੀ, ਮੁਹਾਲੀ ਦੀ 22.4 ਡਿਗਰੀ, ਪਠਾਨਕੋਟ ਦਾ 20.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 22.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 20.8 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News