Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਧਾਰਮਿਕ ਬੇਅਦਬੀਆਂ ਲਗਾਤਾਰ ਜਾਰੀ, ਸੜਕ ‘ਤੇ ਗੁਟਕਾ ਸਾਹਿਬ ਦੇ ਅੰਗ ਦੇਖ ਸਿੱਖ ਸ਼ਰਧਾਲੂਆਂ ‘ਚ ਭਾਰੀ ਰੋਸ, ਸਖ਼ਤ ਕਾਰਵਾਈ ਦੀ ਮੰਗ

Zirakpur Aerocity Gutka Sahib Sacrilege; ਜ਼ੀਰਕਪੁਰ ਦੇ ਐਰੋਸਿਟੀ ਇਲਾਕੇ ‘ਚ ਏਅਪੋਰਟ ਰੋਡ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਵਿਚਕਾਰ ਬਣੀ ਇੱਕ ਸਮਾਧੀ ਦੇ ਕੋਲ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਆ। ਸਥਾਨਕ ਲੋਕਾਂ ਤੇ ਸਿੱਖ ਪੰਥ ਦੇ ਲੋਕਾਂ ‘ਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਧਾਰਮਿਕ ਬੇਅਦਬੀਆਂ ਲਗਾਤਾਰ ਜਾਰੀ, ਸੜਕ ‘ਤੇ ਗੁਟਕਾ ਸਾਹਿਬ ਦੇ ਅੰਗ ਦੇਖ ਸਿੱਖ ਸ਼ਰਧਾਲੂਆਂ ‘ਚ ਭਾਰੀ ਰੋਸ, ਸਖ਼ਤ ਕਾਰਵਾਈ ਦੀ ਮੰਗ

Zirakpur Aerocity Gutka Sahib Sacrilege; ਜ਼ੀਰਕਪੁਰ ਦੇ ਐਰੋਸਿਟੀ ਇਲਾਕੇ ‘ਚ ਏਅਪੋਰਟ ਰੋਡ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਵਿਚਕਾਰ ਬਣੀ ਇੱਕ ਸਮਾਧੀ ਦੇ ਕੋਲ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਆ। ਸਥਾਨਕ ਲੋਕਾਂ ਤੇ ਸਿੱਖ ਪੰਥ ਦੇ ਲੋਕਾਂ ‘ਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਦੇਖਿਆ ਗਿਆ।

ਇਹ ਘਟਨਾ ਐਰੋਸਿਟੀ ਦੇ ਐਚ ਬਲਾਕ ਤੋਂ ਸਾਹਮਣੇ ਆਈ। ਇੱਥੇ ਪਿੰਡ ਦੇ ਕੁੱਝ ਲੋਕ ਸੈਰ ਕਰ ਰਹੇ ਸਨ। ਉਨ੍ਹਾਂ ਨੇ ਸੜਕ ਵਿਚਕਾਰ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ ਦੇਖੇ ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਜ਼ੀਰਕਪੁਰ ਦੇ ਥਾਣਾ ਇੰਚਾਰਜ ਸਤਿੰਦਰ ਸਿੰਘ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਤੁਰੰਤ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਦੇਰ ਰਾਤ ਤੱਕ ਜਾਂਚ ਚਲਦੀ ਰਹੀ।

ਪੁਲਿਸ ਨੇੜੇ ਦੇ ਇਲਾਕਿਆਂ ‘ਚ ਸੀਸੀਟੀਵੀ ਫੂਟੇਜ ਦੀ ਜਾਂਚ ਕਰ ਰਹੀ ਹੈ ਤੇ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ। ਘਟਨਾ ਦਾ ਪਤਾ ਚੱਲਦੇ ਹੀ ਸਿੱਖ ਪੰਥ ਦੇ ਲੋਕ ਤੇ ਹੋਰ ਸਥਾਕਨ ਲੋਕ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਮਾਮਲੇ ‘ਚ ਜਲਦੀ ਤੋ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ।

ਮੁਹਾਲੀ ਪੁਲਿਸ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਣਪਛਾਤੇ ਲੋਕਾਂ ਖਿਲਾਫ਼ ਮਾਮਲ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਜਾਰੀ ਹੈ ਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਟੀਮ ਕੰਮ ਕਰ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News