ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫਾ

Laljit Singh Bhullar Resigned: ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ […]
Jaspreet Singh
By : Updated On: 21 Mar 2026 11:40:AM
ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫਾ
Laljit

Laljit Singh Bhullar Resigned: ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ।

ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਕੰਮਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ ‘ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Read Latest News and Breaking News at Daily Post TV, Browse for more News

Ad
Ad