Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

CM ਮਾਨ ਨੇ ਕਿਹਾ ਦੂਜੇ ਸੂਬਿਆਂ ਨਾਲੋਂ ਵੱਧ ਸੁਰੱਖਿਅਤ ਹੈ ਪੰਜਾਬ; ਗਿਣਵਾਈਆਂ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਉਦਯੋਗਿਕ ਵਿਕਾਸ ਵਰਗੇ ਕਈ ਭਖਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਨੇ ਕਿਹਾ ਦੂਜੇ ਸੂਬਿਆਂ ਨਾਲੋਂ ਵੱਧ ਸੁਰੱਖਿਅਤ ਹੈ ਪੰਜਾਬ; ਗਿਣਵਾਈਆਂ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਉਦਯੋਗਿਕ ਵਿਕਾਸ ਵਰਗੇ ਕਈ ਭਖਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਦੂਜੇ ਰਾਜਾਂ ਦੇ ਮੁਕਾਬਲੇ ਕਿਤੇ ਵੱਧ ਸੁਰੱਖਿਅਤ ਅਤੇ ਸ਼ਾਂਤ ਪ੍ਰਦੇਸ਼ ਬਣ ਚੁੱਕਾ ਹੈ।

ਨਸ਼ਾ ਤਸਕਰਾਂ ਵਿਰੁੱਧ ‘ਬੁਲਡੋਜ਼ਰ ਐਕਸ਼ਨ’ ਅਤੇ ਡਰੋਨ ਬਰਾਮਦਗੀ
ਮੁੱਖ ਮੰਤਰੀ ਨੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਸਰਹੱਦੀ ਖੇਤਰਾਂ ਵਿੱਚੋਂ 806 ਡਰੋਨ ਬਰਾਮਦ ਕੀਤੇ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਹੁਣ ‘ਬੁਲਡੋਜ਼ਰ ਐਕਸ਼ਨ’ ਚਲਾਇਆ ਜਾ ਰਿਹਾ ਹੈ। ਤਸਕਰਾਂ ਦੇ ਘਰਾਂ ‘ਤੇ ਹੋ ਰਹੀ ਕਾਰਵਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਮੰਤਰੀ ਦਾ ਅਸਤੀਫ਼ਾ ਅਤੇ ਪਾਰਦਰਸ਼ੀ ਜਾਂਚ
ਵੇਅਰਹਾਊਸ ਦੇ ਡੀ.ਐਮ. ਦੀ ਖ਼ੁਦਕੁਸ਼ੀ ਦੇ ਮਾਮਲੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਮਿਲਦੇ ਹੀ ਸਬੰਧਤ ਮੰਤਰੀ ਦਾ ਅਸਤੀਫ਼ਾ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ, “ਮੈਂ ਤੁਰੰਤ ਜੋ ਕਰ ਸਕਦਾ ਸੀ, ਉਹ ਕੀਤਾ ਹੈ। ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਅਸਤੀਫ਼ਾ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ ਹੈ।”

ਪੁਲਿਸ ਦਾ ਆਧੁਨਿਕੀਕਰਨ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਜ਼ਮਾਨਾ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੈ, ਇਸ ਲਈ ਪੁਲਿਸ ਨੂੰ ਆਧੁਨਿਕ ਬਣਾਉਣਾ ਜ਼ਰੂਰੀ ਹੈ। ਸਰਕਾਰ ਨੇ 450 ਪੁਲਿਸ ਥਾਣਿਆਂ ਦੇ ਸਾਰੇ ਐਸ.ਐਚ.ਓਜ਼ ਨੂੰ ਨਵੀਆਂ ਗੱਡੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਪਹਿਲਾਂ ਸਿਰਫ਼ ਵੱਡੇ ਅਫ਼ਸਰਾਂ ਨੂੰ ਨਵੀਆਂ ਗੱਡੀਆਂ ਮਿਲਦੀਆਂ ਸਨ, ਪਰ ਅਸੀਂ ਹੇਠਲੇ ਪੱਧਰ ਤੋਂ ਕੰਮ ਸ਼ੁਰੂ ਕੀਤਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਮਨੋਬਲ ਵਧੇ।” ਇਸ ਤੋਂ ਇਲਾਵਾ ‘ਸੜਕ ਸੁਰੱਖਿਆ ਫੋਰਸ’ (SSF) ਦੀ ਸਥਾਪਨਾ ਨਾਲ ਹਾਦਸਿਆਂ ਵਿੱਚ ਮੌਤਾਂ ਦੀ ਦਰ ਘਟੀ ਹੈ।

Read Latest News and Breaking News at Daily Post TV, Browse for more News

Ad
Ad

Punjab District News