Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Fruits Vegetables Prices Hike: ਬਦਲੇ ਮੌਸਮ ਦੇ ਚੱਲਦੇ ਫਲਾਂ ਤੇ ਸਬਜ਼ੀਆਂ ਦੀਆਂ ਕੀਮਤਾਂ ’ਚ ਹੋਇਆ ਇਜ਼ਾਫਾ

Fruits Vegetables Prices Hike: ਚੈਤ ਨਵਰਾਤਰੀ ਤਿਉਹਾਰ ਦੌਰਾਨ ਦਿੱਲੀ ਅਤੇ ਨੋਇਡਾ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ। ਪਿਛਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੌਸਮ ਵਿੱਚ ਵੀ ਨਾਟਕੀ ਤਬਦੀਲੀ ਆਈ ਹੈ। ਬੁੱਧਵਾਰ ਸ਼ਾਮ ਦੀ ਬਾਰਿਸ਼ ਤੋਂ ਬਾਅਦ ਬਦਲਦੇ ਮੌਸਮ ਦਾ ਪ੍ਰਭਾਵ ਫਲਾਂ ਅਤੇ ਸਬਜ਼ੀਆਂ ਦੀਆਂ ਮੰਡੀਆਂ ਵਿੱਚ ਦਿਖਾਈ ਦੇ ਰਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Fruits Vegetables Prices Hike: ਬਦਲੇ ਮੌਸਮ ਦੇ ਚੱਲਦੇ ਫਲਾਂ ਤੇ ਸਬਜ਼ੀਆਂ ਦੀਆਂ ਕੀਮਤਾਂ ’ਚ ਹੋਇਆ ਇਜ਼ਾਫਾ

Fruits Vegetables Prices Hike: ਚੈਤ ਨਵਰਾਤਰੀ ਤਿਉਹਾਰ ਦੌਰਾਨ ਦਿੱਲੀ ਅਤੇ ਨੋਇਡਾ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ। ਪਿਛਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੌਸਮ ਵਿੱਚ ਵੀ ਨਾਟਕੀ ਤਬਦੀਲੀ ਆਈ ਹੈ। ਬੁੱਧਵਾਰ ਸ਼ਾਮ ਦੀ ਬਾਰਿਸ਼ ਤੋਂ ਬਾਅਦ ਬਦਲਦੇ ਮੌਸਮ ਦਾ ਪ੍ਰਭਾਵ ਫਲਾਂ ਅਤੇ ਸਬਜ਼ੀਆਂ ਦੀਆਂ ਮੰਡੀਆਂ ਵਿੱਚ ਦਿਖਾਈ ਦੇ ਰਿਹਾ ਹੈ।

ਥੋਕ ਕੀਮਤਾਂ ਵਿੱਚ ਕੋਈ ਬਦਲਾਅ ਨਾ ਹੋਣ ਦੇ ਬਾਵਜੂਦ, ਸਥਾਨਕ ਬਾਜ਼ਾਰਾਂ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਸ਼ਾਮ ਨੂੰ, ਫਲਾਂ ਦੀਆਂ ਕੀਮਤਾਂ ਵਿੱਚ 20 ਫੀਸਦ ਤੱਕ ਦਾ ਵਾਧਾ ਦੇਖਿਆ ਗਿਆ। ਅੰਗੂਰ, ਅਨਾਰ, ਸੰਤਰੇ, ਕੇਲੇ, ਸੇਬ ਅਤੇ ਇੱਥੋਂ ਤੱਕ ਕਿ ਖਰਬੂਜੇ ਵੀ ਥੋੜ੍ਹੀਆਂ ਵੱਧ ਕੀਮਤਾਂ ‘ਤੇ ਵਿਕ ਰਹੇ ਹਨ।

ਦੱਸ ਦਈਏ ਕਿ ਏਸ਼ੀਆ ਦੀ ਸਭ ਤੋਂ ਵੱਡੀ ਫਲ ਅਤੇ ਸਬਜ਼ੀਆਂ ਮੰਡੀ, ਆਜ਼ਾਦਪੁਰ ਮੰਡੀ ਵਿੱਚ ਸ਼ੁੱਕਰਵਾਰ ਨੂੰ ਦੂਜੇ ਦਿਨਾਂ ਦੇ ਮੁਕਾਬਲੇ ਘੱਟ ਖਰੀਦਦਾਰ ਦੇਖਣ ਨੂੰ ਮਿਲੇ। ਇਸ ਨਾਲ ਮੰਗ ਅਤੇ ਥੋਕ ਕੀਮਤਾਂ ‘ਤੇ ਅਸਰ ਪਿਆ। ਥੋਕ ਵਿੱਚ ਫਲ ਥੋੜ੍ਹੀ ਘੱਟ ਕੀਮਤ ‘ਤੇ ਵਿਕ ਰਹੇ ਸਨ, ਜਦੋਂ ਕਿ ਪ੍ਰਚੂਨ ਵਿਕਰੇਤਾਵਾਂ ਨੇ ਵੀ ਥੋੜ੍ਹੀ ਘੱਟ ਕੀਮਤ ‘ਤੇ ਸਬਜ਼ੀਆਂ ਖਰੀਦੀਆਂ। ਇਸ ਦੇ ਬਾਵਜੂਦ, ਸਥਾਨਕ ਬਾਜ਼ਾਰਾਂ ਵਿੱਚ ਫਲ ਅਤੇ ਸਬਜ਼ੀਆਂ ਉੱਚੀਆਂ ਕੀਮਤਾਂ ‘ਤੇ ਵਿਕ ਰਹੀਆਂ ਹਨ। ਇਹ ਡਰ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਫਲਾਂ ਅਤੇ ਸਬਜ਼ੀਆਂ ਲਈ ਹੋਰ ਵੀ ਜ਼ਿਆਦਾ ਭੁਗਤਾਨ ਕਰਨਾ ਪੈ ਸਕਦਾ ਹੈ।

ਫਲਾਂ ਦੀਆਂ ਕੀਮਤਾਂ ’ਚ ਇਜ਼ਾਫਾ
ਨਰਾਤੇ ਤੇ ਸੀਜਨ ਦੇ ਕਾਰਨ ਫਲਾਂ ਦੀ ਮੰਗ ਵਧੀ ਹੋਈ ਹੈ ਜਿਸ ਦੇ ਚੱਲਦੇ ਇਨ੍ਹਾਂ ਦੀਆਂ ਕੀਮਤਾਂ ’ਚ ਕਾਫੀ ਵਾਧਾ ਹੋਇਆ ਹੈ। ਦੱਸ ਦਈਏ ਕਿ ਅੰਗੂਰ ਹੁਣ 250 ਰੁਪਏ ਪ੍ਰਤੀ ਕਿਲੋ, ਅਨਾਰ 260 ਰੁਪਏ ਪ੍ਰਤੀ ਕਿਲੋ, ਸੰਤਰਾ 200 ਰੁਪਏ ਪ੍ਰਤੀ ਕਿਲੋ, ਕੇਲਾ 85 ਰੁਪਏ ਦਰਜਨ, ਸੇਬ 240 ਰੁਪਏ ਪ੍ਰਤੀ ਕਿਲੋ, ਖਰਬੂਜ 110 ਰੁਪਏ ਪ੍ਰਤੀ ਕਿਲੋ ਤੇ ਪਪੀਤਾ 95 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ।

ਸਬਜ਼ੀਆਂ ਦੀਆਂ ਕੀਮਤਾਂ ’ਚ ਵਾਧਾ
ਇਸ ਤੋਂ ਇਲਾਵਾ ਬਦਲੇ ਮੌਸਮ ਦੇ ਚੱਲਦੇ ਸਬਜ਼ੀਆਂ ਦੀਆਂ ਕੀਮਤਾਂ ’ਚ ਵੀ ਕਾਫੀ ਵਾਧਾ ਹੋਇਆ ਹੈ। ਟਮਾਟਰ 50 ਰੁਪਏ ਕਿਲੋ ਵਿਕ ਰਿਹਾ ਹੈ ਜਦਕਿ ਪਾਲਕ 40 ਰੁਪਏ ਕਿਲੋ ਵਿਕ ਰਹੀ ਹੈ। ਫੁਲਗੋਭੀ 45 ਰੁਪਏ ਪ੍ਰਤੀ ਪੀਸ ਵਿਕ ਰਿਹਾ ਹੈ। ਇਸ ਤੋਂ ਇਲਾਵਾ ਮਟਰ 70 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਇਸ ਤੋਂ ਇਲਾਵਾ ਹਰੀ ਮਿਰਚ 120 ਰੁਪਏ ਕਿਲੋ ਵਿਕ ਰਿਹਾ ਹੈ ਖੀਰਾ 65 ਰੁਪਏ ਕਿਲੋ ਵਿਕ ਰਿਹਾ ਹੈ। ਜਦਕਿ ਪੱਤਾਗੋਭੀ ਦੀ ਮੰਗ ਆਮ ਹੋਣ ਦੇ ਚੱਲਦੇ ਇਹ 45 ਰੁਪਏ ਦੇ ਕਰੀਬ ਵਿਕ ਰਿਹਾ ਹੈ। ਇਸ ਤੋਂ ਇਲਾਵਾ ਅਦਰਕ 150 ਰੁਪਏ ਕਿਲੋ ਵਿਕ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News