Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਨਹੀਂ ਕਰਨਗੇ ਕਿਸਾਨ

Farmer Meeting: ਕਿਸਾਨ ਪੰਜਾਬ ਸਰਕਾਰ ਵੱਲੋਂ ਹਰਿਆਣਾ-ਪੰਜਾਬ ਦੀ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾਉਣ ‘ਤੇ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ 26 ਨੂੰ ਵਿਧਾਨ ਸਭਾ ਵੱਲ ਮਾਰਚ ਵੀ ਨਹੀਂ ਕੀਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਨਹੀਂ ਕਰਨਗੇ ਕਿਸਾਨ
skm

Farmer Meeting: ਕਿਸਾਨ ਪੰਜਾਬ ਸਰਕਾਰ ਵੱਲੋਂ ਹਰਿਆਣਾ-ਪੰਜਾਬ ਦੀ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾਉਣ ‘ਤੇ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ 26 ਨੂੰ ਵਿਧਾਨ ਸਭਾ ਵੱਲ ਮਾਰਚ ਵੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਸਾਰੇ ਡੀ.ਸੀ. ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ 11 ਵਜੇ ਮੰਗ ਪੱਤਰ ਸੌਂਪਿਆ ਜਾਵੇਗਾ ਤੇ 24 ਮਾਰਚ ਨੂੰ ਸਾਰੀਆਂ ਜਥੇਬੰਦੀਆਂ ਦੀ ਇਕ ਮੀਟਿੰਗ ਹੋਵੇਗੀ।

ਉਗਰਾਹਾਂ ਜਥੇਬੰਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਿਵੇਂ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਕੇ ਵਾਪਸ ਆਉਂਦੇ ਕਿਸਾਨ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਸਰਹੱਦ ਤੋਂ ਮੋਰਚਾ ਖਾਲੀ ਕਰਵਾਇਆ ਗਿਆ। ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਅਜਿਹੇ ਵਿੱਚ ਇਹ ਸਵਾਲ ਹੈ ਕਿ ਉਹ ਮੀਟਿੰਗ ਹੁਣ ਵਾਜ਼ਬ ਹੈ ਜਾਂ ਨਹੀਂ ?

ਉਗਰਾਹਾਂ ਨੇ ਕਿਹਾ ਕਿ ਬੇਸ਼ੱਕ ਕਿਸੇ ਮਸੇਲ ਦਾ ਹੱਲ ਮੀਟਿੰਗ ਤੋਂ ਬਗ਼ੈਰ ਤੋਂ ਨਹੀਂ ਹੋ ਸਕਦਾ ਹੈ, ਪਰ ਇੱਥੇ ਕਈ ਸਾਥੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਨੂੰ ਵੀ ਮੀਟਿੰਗ ਦੇ ਬਹਾਨੇ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਕੀ ਕੀਤਾ ਜਾਵੇ, ਇਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ ਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵੀ ਗੱਲ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News