Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

24 ਮਾਰਚ ਨੂੰ “ਅਜਾਦ ਕਿਸਾਨ ਮੋਰਚਾ ਪੰਜਾਬ” ਦਾ ਵੱਡਾ ਐਲਾਨ, ਅੰਦੋਲਨ ਨੂੰ ਨਵੀਂ ਦਿਸ਼ਾ ਦੇਣ ਦੀ ਤਿਆਰੀ

Punjab farmers protest; ਪੰਜਾਬ ਦੇ ਕਿਸਾਨ ਅੰਦੋਲਨ ਵਿੱਚ ਇੱਕ ਨਵਾਂ ਮੋੜ ਆਉਣ ਜਾ ਰਿਹਾ ਹੈ, ਜਿੱਥੇ “ਅਜਾਦ ਕਿਸਾਨ ਮੋਰਚਾ ਪੰਜਾਬ” (ਏ.ਕੇ.ਐਮ) ਦਾ 24 ਮਾਰਚ ਨੂੰ ਰਸਮੀ ਐਲਾਨ ਕੀਤਾ ਜਾਵੇਗਾ। ਇਹ ਐਲਾਨ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਣ ਵਾਲੀ ਅਹਿਮ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਸਤਨਾਮ […]
Nishant Malyan
By : Published: 23 Mar 2026 20:51:PM
24 ਮਾਰਚ ਨੂੰ “ਅਜਾਦ ਕਿਸਾਨ ਮੋਰਚਾ ਪੰਜਾਬ” ਦਾ ਵੱਡਾ ਐਲਾਨ, ਅੰਦੋਲਨ ਨੂੰ ਨਵੀਂ ਦਿਸ਼ਾ ਦੇਣ ਦੀ ਤਿਆਰੀ

Punjab farmers protest; ਪੰਜਾਬ ਦੇ ਕਿਸਾਨ ਅੰਦੋਲਨ ਵਿੱਚ ਇੱਕ ਨਵਾਂ ਮੋੜ ਆਉਣ ਜਾ ਰਿਹਾ ਹੈ, ਜਿੱਥੇ “ਅਜਾਦ ਕਿਸਾਨ ਮੋਰਚਾ ਪੰਜਾਬ” (ਏ.ਕੇ.ਐਮ) ਦਾ 24 ਮਾਰਚ ਨੂੰ ਰਸਮੀ ਐਲਾਨ ਕੀਤਾ ਜਾਵੇਗਾ। ਇਹ ਐਲਾਨ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਣ ਵਾਲੀ ਅਹਿਮ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਜਾਵੇਗਾ।

ਇਸ਼ਤਿਹਾਰ

ਕਿਸਾਨ ਆਗੂਆਂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਸਤਨਾਮ ਸਿੰਘ ਸੂਬਾ ਪ੍ਰਧਾਨ ਬੀਕੇਯੂ ਮਝੈਲ,ਸੁਖਦੇਵ ਸਿੰਘ ਰਾਈਆਂ ਵਾਲਾ ਸੂਬਾ ਪ੍ਰਧਾਨ ਸੰਘਰਸ਼ ਕਮੇਟੀ,ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਸੰਘਰਸ਼ ਕਮੇਟੀ ਅਤੇ ਸਾਰਜ ਸਿੰਘ ਸੂਬਾ ਪ੍ਰਧਾਨ ਬੀਕੇਯੂ ਬੰਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੋਰਚੇ ਦਾ ਮਕਸਦ ਕਿਸਾਨਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਨਵੀਂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਿਸਾਨਾਂ ਨਾਲ ਜੁੜੀਆਂ ਵੱਖ-ਵੱਖ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਮੰਗਾਂ ਦਾ ਵਿਸਥਾਰ ਨਾਲ ਐਲਾਨ ਕੀਤਾ ਜਾਵੇਗਾ ਆਗੂਆਂ ਮੁਤਾਬਕ, ਇਹ ਮੋਰਚਾ ਕਿਸਾਨੀ ਮੁੱਦਿਆਂ ਨੂੰ ਲੈ ਕੇ ਇੱਕ ਵੱਡਾ ਪਲੇਟਫਾਰਮ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਜਾਵੇਗੀ,ਮੀਟਿੰਗ ਅਤੇ ਪ੍ਰੈਸ ਕਾਨਫਰੰਸ ਨੂੰ ਲੈ ਕੇ ਕਿਸਾਨ ਵਰਗ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਕਿਉਂਕਿ ਇਹ ਐਲਾਨ ਪੰਜਾਬ ਦੇ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ,ਇਸ ਮੌਕੇ ਆਗੂਆਂ ਨੇ ਪੰਜਾਬ ਦੀਆਂ ਹੋਰ ਸੰਘਰਸ਼ ਸ਼ੀਲ ਜਥੇਬੰਦੀਆਂ ਨੂੰ ਇਸ ਮੋਰਚੇ ਨਾਲ ਜੁੜਨ ਲਈ ਸੱਦਾ ਦਿੱਤਾ ਹੈ ਅਤੇ 24 ਮਾਰਚ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ ਹੈ ।

Read Latest News and Breaking News at Daily Post TV, Browse for more News

Ad
Ad

Punjab District News