Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Punjab Police Action; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਨਾਕਾਬੰਦੀ ਦੌਰਾਨ ਇੱਕ ਸੰਗਠਿਤ ਅਪਰਾਧਿਕ ਗਿਰੋਹ ਦੇ 7 ਮੈਂਬਰਾਂ ਨੂੰ ਐਸ.ਐਚ.ਓ. ਸਤਪਾਲ ਸਿੰਘ ਦੀ ਟੀਮ ਨੇ ਕੱਲ੍ਹ ਇੱਕ ਵਿਸ਼ੇਸ਼ ਨਾਕੇ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Punjab Police Action; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਨਾਕਾਬੰਦੀ ਦੌਰਾਨ ਇੱਕ ਸੰਗਠਿਤ ਅਪਰਾਧਿਕ ਗਿਰੋਹ ਦੇ 7 ਮੈਂਬਰਾਂ ਨੂੰ ਐਸ.ਐਚ.ਓ. ਸਤਪਾਲ ਸਿੰਘ ਦੀ ਟੀਮ ਨੇ ਕੱਲ੍ਹ ਇੱਕ ਵਿਸ਼ੇਸ਼ ਨਾਕੇ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ, ਖੰਡਾ (ਮਾਰੂ ਹਥਿਆਰ) ਅਤੇ ਹੋਰ ਤੇਜ਼ਧਾਰ ਹਥਿਆਰ (ਕਿਰਚ ਆਦਿ) ਬਰਾਮਦ ਕੀਤੇ ਗਏ ਹਨ।

ਇਹ ਮੁਲਜ਼ਮ ਵੱਖ-ਵੱਖ ਇਲਾਕਿਆਂ ਜਿਵੇਂ ਨੰਗਲ (ਬਟਾਲਾ), ਅਬੋਵਾਲ ਅਤੇ ਕੋਟਲਾ ਨੋਧ ਸਿੰਘ ਨਾਲ ਸਬੰਧਤ ਹਨ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ “ਸਾਨੂੰ ਕੱਲ੍ਹ ਇੱਕ ਬੜੀ ਵੱਡੀ ਕਾਮਯਾਬੀ ਮਿਲੀ ਹੈ। ਇਹ ਇੱਕ ਆਰਗੇਨਾਈਜ਼ਡ ਕਰਾਈਮ ਕਰਨ ਵਾਲਾ ਗਰੁੱਪ ਸੀ, ਜਿਨ੍ਹਾਂ ਦੇ ਲਿੰਕ ਜੇਲ੍ਹਾਂ ਵਿੱਚ ਬੈਠੇ ਅਪਰਾਧੀਆਂ ਨਾਲ ਵੀ ਹਨ। ਫੜੇ ਗਏ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਸੰਗੀਨ ਮਾਮਲੇ ਦਰਜ ਹਨ। ਅਸੀਂ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅੱਗੇ ਦੀ ਪੁੱਛਗਿੱਛ ਕਰਾਂਗੇ ਤਾਂ ਜੋ ਜੇਲ੍ਹ ਵਿੱਚ ਬੈਠੇ ਇਨ੍ਹਾਂ ਦੇ ਆਕਾਵਾਂ ਤੱਕ ਵੀ ਪਹੁੰਚਿਆ ਜਾ ਸਕੇ।”

ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਹੋਣ ਵਾਲੀਆਂ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ ‘ਤੇ ਲਗਾਮ ਲੱਗੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਪੁੱਛਗਿੱਛ ਦੌਰਾਨ ਹੋਰ ਕਿਹੜੇ ਵੱਡੇ ਖੁਲਾਸੇ ਹੁੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News