ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਪਲਟਣ ਕਾਰਨ 5 ਲੋਕਾਂ ਦੀ ਮੌਤ, 25 ਜ਼ਖ਼ਮੀ

ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਬੀਤੇ ਮੰਗਲਵਾਰ ਦੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਹਾਦਸੇ ਦੌਰਾਨ ਝੰਡੇਵਾਲਾਨ ਹਨੂਮਾਨ ਮੰਦਰ ਨੇੜੇ ਇੱਕ ਤੇਜ਼ ਰਫਤਾਰ ਡਬਲ ਡੈਕਰ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿਚ ਸਵਾਰ ਯਾਤਰੀਆਂ ਵਿਚੋਂ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 25 […]
Amritpal Singh
By : Updated On: 25 Mar 2026 10:11:AM
ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਪਲਟਣ ਕਾਰਨ 5 ਲੋਕਾਂ ਦੀ ਮੌਤ, 25 ਜ਼ਖ਼ਮੀ

ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਬੀਤੇ ਮੰਗਲਵਾਰ ਦੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਹਾਦਸੇ ਦੌਰਾਨ ਝੰਡੇਵਾਲਾਨ ਹਨੂਮਾਨ ਮੰਦਰ ਨੇੜੇ ਇੱਕ ਤੇਜ਼ ਰਫਤਾਰ ਡਬਲ ਡੈਕਰ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿਚ ਸਵਾਰ ਯਾਤਰੀਆਂ ਵਿਚੋਂ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 25 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨਾਲ ਘਟਨਾ ਵਾਲੀ ਥਾਂ ‘ਤੇ ਚੀਕ-ਚਿਹਾੜਾ ਮਚ ਗਿਆ।

ਹਾਦਸੇ ਨੂੰ ਲੈ ਕੇ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਯਾਤਰੀਆਂ ਨਾਲ ਭਰੀ ਇਹ ਬੱਸ ਮੈਟਰੋ ਲਾਈਨ ਦੇ ਹੇਠਾਂ ਤੋਂ ਗੁਜ਼ਰ ਰਹੀ ਸੀ। ਬੱਸ ਦੀ ਰਫਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਡਰਾਈਵਰ ਕੰਟਰੋਲ ਖੋਹ ਬੈਠਾ ਅਤੇ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ ਅਤੇ ਆਸ-ਪਾਸ ਦੇ ਲੋਕ ਮਦਦ ਲਈ ਦੌੜੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਇਸ ਦੌਰਾਨ ਪਲਟੀ ਹੋਈ ਬੱਸ ਨੂੰ ਕ੍ਰੇਨ ਦੀ ਮਦਦ ਨਾਲ ਸਿੱਧਾ ਕੀਤਾ ਗਿਆ ਅਤੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।

ਹਾਦਸੇ ਕਾਰਨ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਇਸ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫਤਾਰ ਗਤੀ ਦੱਸਿਆ।

Read Latest News and Breaking News at Daily Post TV, Browse for more News

Ad
Ad