Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਬਿਕਰਮ ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

ਚੰਡੀਗੜ੍ਹ- ਸਾਬਕਾ ਮੰਤਰੀ ਅਤੇ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਗੂਆਂ ਲਈ ਇਕ “ਪਾਇਲਟ” ਵਜੋਂ ਕੰਮ ਕਰ ਰਹੇ ਹਨ। ਮਜੀਠੀਆ ਨੇ ਟਵੀਟ ਕਰਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

ਚੰਡੀਗੜ੍ਹ- ਸਾਬਕਾ ਮੰਤਰੀ ਅਤੇ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਗੂਆਂ ਲਈ ਇਕ “ਪਾਇਲਟ” ਵਜੋਂ ਕੰਮ ਕਰ ਰਹੇ ਹਨ।

ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਗੁਜਰਾਤ ਅਤੇ ਗੋਆ ਦੌਰਿਆਂ ਲਈ ਪੰਜਾਬ ਦੇ ਟੈਕਸ ਦਾਤਾਵਾਂ ਦੇ ਪੈਸੇ ਨਾਲ ਪ੍ਰਾਈਵੇਟ ਜੈੱਟ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਜਿੱਥੇ ਇਕ ਆਮ ਫਲਾਈਟ ਦੀ ਟਿਕਟ ਸਿਰਫ਼ 20,000 ਰੁਪਏ ‘ਚ ਮਿਲ ਸਕਦੀ ਹੈ, ਉੱਥੇ ਹੀ ਦਿੱਲੀ ਦੇ ਆਗੂਆਂ ਦੀਆਂ ਇਨ੍ਹਾਂ ਫੇਰੀਆਂ ਲਈ ਪ੍ਰਾਈਵੇਟ ਜੈੱਟ ਚੁਣਿਆ ਗਿਆ, ਜਿਸ ਕਾਰਨ ਸਿਰਫ਼ ਇਕ ਗੁਜਰਾਤ ਫੇਰੀ ‘ਤੇ ਹੀ ਲਗਭਗ 50 ਲੱਖ ਰੁਪਏ ਦਾ ਖ਼ਰਚਾ ਆ ਰਿਹਾ ਹੈ।

ਬਿਕਰਮ ਮਜੀਠੀਆ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ 5 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਲੋਕ ਦਿੱਲੀ ਦੇ ਆਗੂਆਂ ਦੇ ਨਿੱਜੀ ਦੌਰਿਆਂ ਅਤੇ ਸੈਰ-ਸਪਾਟੇ ਦਾ ਖ਼ਰਚਾ ਕਿਉਂ ਚੁੱਕਣ? ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਸਰਕਾਰੀ ਡਿਊਟੀਆਂ ਛੱਡ ਕੇ ਦਿੱਲੀ ਦੇ ਆਗੂਆਂ ਲਈ ਲਗਜ਼ਰੀ ਸਫ਼ਰ ਅਤੇ ਵੀ. ਆਈ. ਪੀ. ਪ੍ਰਬੰਧ ਕਰਨ ਵਿੱਚ ਰੁਝੇ ਹੋਏ ਹਨ।

ਬਿਕਰਮ ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਇਨ੍ਹਾਂ ਦੌਰਿਆਂ ਲਈ ਸੈਂਕੜੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਨਤਾ ਦੇ ਕਰੋੜਾਂ ਰੁਪਏ ਜੈੱਟ ਅਤੇ ਹੋਰ ਸਾਜ਼ੋ-ਸਾਮਾਨ ‘ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਤਰਜੀਹਾਂ ‘ਤੇ ਸਵਾਲ ਉਠਾਉਂਦਿਆਂ ਜਵਾਬਦੇਹੀ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਕਾਰ ਨੂੰ ਜਨਤਕ ਪੈਸੇ ਦੀ ਇਸ ਤਰ੍ਹਾਂ ਬਰਬਾਦੀ ਕਰਨ ਦੀ ਬਜਾਏ ਲੋਕਾਂ ਪ੍ਰਤੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News