Batala ਨੇੜੇ ਭਿਆਨਕ ਹਾਦਸਾ: ਕਾਰ ਦੀ ਟੱਕਰ ਨਾਲ ਪਤੀ-ਪਤਨੀ ਦੀ ਮੌਤ, ਡਰਾਈਵਰ ਫ਼ਰਾਰ
Batala ਦੇ ਨੇੜੇ ਨੈਸ਼ਨਲ ਹਾਈਵੇ ‘ਤੇ ਪਿੰਡ Bidhipur ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਹਿਚਾਣ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਅਤੇ ਉਸਦੀ ਪਤਨੀ ਪਰਮਜੀਤ ਕੌਰ ਵਜੋਂ ਹੋਈ ਹੈ। ਦੋਵੇਂ ਆਪਣੇ ਮੋਟਰਸਾਈਕਲ ‘ਤੇ ਪਿੰਡ ਅਰਜੁਨਪੁਰ ਵਿੱਚ ਰਿਸ਼ਤੇਦਾਰਾਂ ਕੋਲ ਜਾ ਰਹੇ ਸਨ।ਜਦੋਂ ਉਹ ਪਿੰਡ ਬਿਧੀਪੁਰ-ਸਿੱਧਵਾਂ ਦੇ ਮੌੜ ਤੋਂ ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਤੀ ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ।
ਇਸ ਸੰਬੰਧੀ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਨੋ ਵਾਹਨਾਂ ਨੂੰ ਕਬਜੇ ‘ਚ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।