Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਕਾਤਲਾਨਾ ਹਮਲਾ

Punjab News: ਮਾਛੀਵਾੜਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅੱਜ ਸ਼ਾਮ 6.30 ਵਜੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪਰਮਿੰਦਰ ਤਿਵਾੜੀ ਜਿਨ੍ਹਾਂ ਦੇ ਪਿੰਡ ਹਾੜੀਆਂ ਵਿਖੇ ਕੁਆਰਟਰ ਬਣਾਏ ਹੋਏ ਹਨ ਉੱਥੇ […]
Nishant Malyan
By : Updated On: 29 Mar 2026 21:28:PM
ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਕਾਤਲਾਨਾ ਹਮਲਾ

Punjab News: ਮਾਛੀਵਾੜਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅੱਜ ਸ਼ਾਮ 6.30 ਵਜੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਸ਼ਤਿਹਾਰ

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪਰਮਿੰਦਰ ਤਿਵਾੜੀ ਜਿਨ੍ਹਾਂ ਦੇ ਪਿੰਡ ਹਾੜੀਆਂ ਵਿਖੇ ਕੁਆਰਟਰ ਬਣਾਏ ਹੋਏ ਹਨ ਉੱਥੇ ਕੁਰਸੀ ਉੱਪਰ ਬੈਠੇ ਫੋਨ ’ਤੇ ਗੱਲਬਾਤ ਕਰ ਰਹੇ ਸਨ। ਚਸ਼ਮਦੀਦਾਂ ਅਨੁਸਾਰ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ’ਚੋਂ ਇੱਕ ਨੇ ਹੱਥ ਵਿਚ ਕੁਹਾੜੀ ਫੜੀ ਹੋਈ ਸੀ, ਜਿਸ ਨੇ ਆਉਂਦੇ ਸਾਰ ਸਿਰ ਉੱਪਰ ਕੁਹਾੜੀ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਹਮਲੇ ਵਿਚ ਉਹ ਬੁਰੀ ਤਰ੍ਹਾਂ ਲਹੂ-ਲਹਾਨ ਹੋ ਗਏ ਅਤੇ ਕੁਰਸੀ ਤੋਂ ਵੀ ਹੇਠਾਂ ਡਿੱਗ ਗਏ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੂਸਰੇ ਪਾਸੇ ਹਾੜੀਆਂ ਚੌਕ ਵਿਚ ਕਾਂਗਰਸੀ ਆਗੂ ਉੱਪਰ ਕਾਤਲਾਨਾ ਹਮਲੇ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News