SAD ਨੂੰ ਇੱਕ ਵੱਡਾ ਝਟਕਾ, ਇਹ ਮੈਂਬਰ ਹੋਇਆ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। Shiromani Akali Dal ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਇਸ ਦੇ ਸੀਨੀਅਰ ਆਗੂ ਅਤੇ SGPC ਮੈਂਬਰ Charanjit Singh Kalewal ਨੇ ਪਾਰਟੀ ਛੱਡ ਕੇ Bharatiya Janata Party ਦਾ ਦਾਮਨ ਫੜ ਲਿਆ। ਇਸ ਦੇ ਨਾਲ ਹੀ ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ […]
Khushi
By : Updated On: 30 Mar 2026 15:35:PM
SAD ਨੂੰ ਇੱਕ ਵੱਡਾ ਝਟਕਾ, ਇਹ ਮੈਂਬਰ ਹੋਇਆ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। Shiromani Akali Dal ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਇਸ ਦੇ ਸੀਨੀਅਰ ਆਗੂ ਅਤੇ SGPC ਮੈਂਬਰ Charanjit Singh Kalewal ਨੇ ਪਾਰਟੀ ਛੱਡ ਕੇ Bharatiya Janata Party ਦਾ ਦਾਮਨ ਫੜ ਲਿਆ। ਇਸ ਦੇ ਨਾਲ ਹੀ ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। 

ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜੁੜੇ ਆਗੂ

ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ।

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਹੋਰ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad