ਨਵੇਂ ਸੈਸ਼ਨ ਦੀ ਸ਼ੁਰੂਆਤ: 1 ਅਪ੍ਰੈਲ ਤੋਂ ਸਮਾਂ ਤੇ ਮਿਡ-ਡੇਅ ਮੀਲ ਮੈਨਿਊ ਵਿੱਚ ਵੱਡੇ ਬਦਲਾਅ

Punjab ਵਿੱਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਨਾਲ ਸਕੂਲਾਂ ਵਿੱਚ ਕਈ ਅਹਿਮ ਤਬਦੀਲੀਆਂ ਲਾਗੂ ਹੋਣ ਜਾ ਰਹੀਆਂ ਹਨ। Punjab School Education Department ਵੱਲੋਂ ਨਵੇਂ ਅਕਾਦਮਿਕ ਸੈਸ਼ਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 1 ਅਪ੍ਰੈਲ 2026 ਤੋਂ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ […]
Khushi
By : Updated On: 31 Mar 2026 14:52:PM
ਨਵੇਂ ਸੈਸ਼ਨ ਦੀ ਸ਼ੁਰੂਆਤ: 1 ਅਪ੍ਰੈਲ ਤੋਂ ਸਮਾਂ ਤੇ ਮਿਡ-ਡੇਅ ਮੀਲ ਮੈਨਿਊ ਵਿੱਚ ਵੱਡੇ ਬਦਲਾਅ

Punjab ਵਿੱਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਨਾਲ ਸਕੂਲਾਂ ਵਿੱਚ ਕਈ ਅਹਿਮ ਤਬਦੀਲੀਆਂ ਲਾਗੂ ਹੋਣ ਜਾ ਰਹੀਆਂ ਹਨ। Punjab School Education Department ਵੱਲੋਂ ਨਵੇਂ ਅਕਾਦਮਿਕ ਸੈਸ਼ਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

1 ਅਪ੍ਰੈਲ 2026 ਤੋਂ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ। ਇਹ ਸਮਾਂ ਨਵੇਂ ਅਕਾਦਮਿਕ ਕੈਲੰਡਰ ਦੇ ਅਨੁਸਾਰ ਤੈਅ ਕੀਤਾ ਗਿਆ ਹੈ।

ਦੱਸ ਦੇਈਏ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਮੈਨਿਊ ਵੀ ਜਾਰੀ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ’ਚ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਲਈ ਹਫਤਾਵਾਰੀ ਮੈਨਿਊ ਜਾਰੀ ਕੀਤਾ ਹੈ। ਇਹ ਨਵਾਂ ਮੈਨਿਊ 1 ਤੋਂ 30 ਅਪ੍ਰੈਲ ਤੱਕ ਲਾਗੂ ਰਹੇਗਾ।

ਸੋਸਾਇਟੀ ਦੇ ਜਨਰਲ ਮੈਨੇਜਰ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ’ਚ ਬਿਠਾਇਆ ਜਾਵੇ ਤੇ Menu ਅਨੁਸਾਰ ਖੁਆਇਆ ਜਾਵੇ। ਹੁਕਮਾਂ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ’ਚ ਮੈਨਿਊ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਾਂ ਨਿਯਮਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਸਕੂਲ ਮੁਖੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

ਇੱਥੇ ਵੇਖੋ ਹਫਤਾਵਾਰੀ ਮੈਨਿਊ ਦੀ ਲਿਸਟ…

  • ਸੋਮਵਾਰ: ਦਾਲ ਤੇ ਰੋਟੀ।
  • ਮੰਗਲਵਾਰ: ਰਾਜਮਾ, ਚੌਲ ਤੇ ਖੀਰ।
  • ਬੁੱਧਵਾਰ: ਕਾਲੇ ਜਾਂ ਚਿੱਟੇ ਛੋਲੇ (ਆਲੂਆਂ ਦੇ ਨਾਲ) ਤੇ ਪੂੜੀ ਜਾਂ ਰੋਟੀ।
  • ਵੀਰਵਾਰ: ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਦੇ ਨਾਲ) ਤੇ ਚੌਲ।
  • ਸ਼ੁੱਕਰਵਾਰ: ਮੌਸਮੀ ਸਬਜ਼ੀਆਂ, ਰੋਟੀਆਂ ਤੇ ਮੌਸਮੀ ਫਲ।
  • ਸ਼ਨੀਵਾਰ: ਸਾਬਤ ਮੂੰਗੀ ਦਾਲ ਤੇ ਚੌਲ।

Read Latest News and Breaking News at Daily Post TV, Browse for more News

Ad
Ad