Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਦੇਰ ਰਾਤ ਅਣਪਛਾਤਿਆਂ ਵੱਲੋਂ ਘਰ ‘ਤੇ ਤਾਬੜਤੋੜ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ

Latest News: ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕੀਤੀ ਗਈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਲਗਭਗ 9 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਕੁਝ ਘਰ ਦੇ ਬਾਹਰਲੇ ਗੇਟ ‘ਤੇ ਲੱਗੀਆਂ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੇਰ ਰਾਤ ਅਣਪਛਾਤਿਆਂ ਵੱਲੋਂ ਘਰ ‘ਤੇ ਤਾਬੜਤੋੜ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ

Latest News: ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕੀਤੀ ਗਈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਲਗਭਗ 9 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਕੁਝ ਘਰ ਦੇ ਬਾਹਰਲੇ ਗੇਟ ‘ਤੇ ਲੱਗੀਆਂ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਨਾ ਤਾਂ ਕੋਈ ਰੰਜਿਸ਼ ਹੈ ਅਤੇ ਨਾ ਹੀ ਕੋਈ ਪੁਰਾਣਾ ਵਿਵਾਦ, ਇਸ ਲਈ ਇਹ ਹਮਲਾ ਚਿੰਤਾ ਦਾ ਵਿਸ਼ਾ ਹੈ।

ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News