Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

SGPC reaction on Balwant Singh Rajoanas letter: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਨੇ […]
By : Updated On: 01 Apr 2026 18:36:PM
ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

SGPC reaction on Balwant Singh Rajoanas letter: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਨੇ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਹੁਕਮਾਂ ਦੀ ਪਾਲਣਾ ਕਰੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਵੱਲੋਂ ਭੇਜੀ ਗਈ ਚਿੱਠੀ ਜਥੇਦਾਰ ਸਾਹਿਬ ਨੂੰ ਮਿਲ ਚੁੱਕੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਰੁੱਧ ਜੋ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) ਪਾਈ ਗਈ ਸੀ, ਉਹ ਵੀ ਉਸ ਵੇਲੇ ਦੇ ਸਿੰਘ ਸਾਹਿਬਾਨ ਅਤੇ ਜਥੇਦਾਰ ਸਾਹਿਬ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ‘ਤੇ ਹੀ ਅਧਾਰਿਤ ਸੀ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਰਾਜੋਆਣਾ ਦੀ ਰਿਹਾਈ ਅਤੇ ਪਟੀਸ਼ਨ ਵਾਪਸ ਲੈਣ ਜਾਂ ਨਾ ਲੈਣ ਸਬੰਧੀ ਜੋ ਵੀ ਫੈਸਲਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਜਾਵੇਗਾ, ਕਮੇਟੀ ਉਸ ‘ਤੇ ਤੁਰੰਤ ਅਮਲ ਕਰੇਗੀ।

ਇਸ਼ਤਿਹਾਰ

ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਿੱਖ ਪੰਥ ਦੀ ਸਰਵਉੱਚ ਸੰਸਥਾ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਪੂਰੀ ਸੰਜੀਦਗੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਜਥੇਦਾਰ ਸਾਹਿਬ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।

ਭਾਈ ਰਾਜੋਆਣਾ ਨੇ ਚਿੱਠੀ ‘ਚ ਕੀ ਬੇਨਤੀ ਕੀਤੀ ?

ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੀ ਸਜ਼ਾ ਮੁਆਫੀ (ਰਹਿਮ ਦੀ ਅਪੀਲ) ਲਿਖੀ ਅਰਜ਼ੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੱਕ ਚਿੱਠੀ ਰਾਹੀਂ ਵਾਪਸ ਲੈਣ ਲਈ ਹੁਕਮ ਜਾਰੀ ਕਰਨ ਲਈ ਕਿਹਾ ਹੈ। ਭਾਈ ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਹੈ ਕਿ ਉਨ੍ਹਾਂ ਨੂੰ ਜੇਲ੍ਹ ’ਚ ਬੈਠਿਆਂ 30 ਸਾਲ ਤੋਂ ਵੱਧ ਦਾ ਹੋਇਆ ਸਮਾਂ ਅਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਲਿਖੀ ਇਹ ਅਪੀਲ/ਅਰਜ਼ੀ ਕੌਮੀ ਅਪਮਾਨ ਦਾ ਪ੍ਰਤੀਕ ਬਣ ਚੁੱਕੀ ਹੈ।
ਭਾਈ ਰਾਜੋਆਣਾ ਨੇ ਆਪਣੀ ਚਿੱਠੀ ‘ਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਵਾਪਸ ਲਈ 10 ਦਿਨਾਂ ‘ਚ ਕਾਰਵਾਈ ਪੂਰੀ ਕਰਵਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਕੋਲ ਪਾਈ ਸ਼੍ਰੋਮਣੀ ਕਮੇਟੀ ਦੀ ਅਰਜ਼ੀ ‘ਤੇ ਸਿਰਫ਼ ਸਿਆਸਤ ਹੋ ਰਹੀ ਹੈ, ਕਿਉਂਕਿ ਅੱਜ 14 ਸਾਲ ਬੀਤਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਈ ਫੈਸਲਾ ਨਹੀਂ ਲਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News