Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਖਰੜ ‘ਚ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ ਹੋਏ ਲੁਟੇਰੇ

ਖਰੜ: ਇੱਥੇ ਪਨਸੱਪ ਗੈਸ ਏੰਜਸੀ ਦੇ ਪੀਰ ਸੋਹਾਣਾ ਗੋਦਾਮ ਵਿਖੇ ਕੰਮ ਕਰਨ ਵਾਲੇ ਮੁਲਾਜ਼ਮ ਨਾਲ ਲੱਖਾਂ ਰੁਪਿਆਂ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਪਨ ਨਾਂ ਦਾ ਮੁਲਾਜ਼ਮ ਗੈਸ ਏਜੰਸੀ ‘ਚੋਂ ਕੈਸ਼ ਵਾਲਾ ਬੈਗ ਲੈ ਕੇ ਜਾ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਦੋਸਤ ਧਰਮਪਾਲ ਵੀ ਉਸ ਦੇ ਨਾਲ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖਰੜ ‘ਚ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ ਹੋਏ ਲੁਟੇਰੇ

ਖਰੜ: ਇੱਥੇ ਪਨਸੱਪ ਗੈਸ ਏੰਜਸੀ ਦੇ ਪੀਰ ਸੋਹਾਣਾ ਗੋਦਾਮ ਵਿਖੇ ਕੰਮ ਕਰਨ ਵਾਲੇ ਮੁਲਾਜ਼ਮ ਨਾਲ ਲੱਖਾਂ ਰੁਪਿਆਂ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਪਨ ਨਾਂ ਦਾ ਮੁਲਾਜ਼ਮ ਗੈਸ ਏਜੰਸੀ ‘ਚੋਂ ਕੈਸ਼ ਵਾਲਾ ਬੈਗ ਲੈ ਕੇ ਜਾ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਦੋਸਤ ਧਰਮਪਾਲ ਵੀ ਉਸ ਦੇ ਨਾਲ ਸੀ। ਇਸ ਦੌਰਾਨ ਪਿੱਛਿਓਂ ਅਚਾਨਕ 2 ਲੁਟੇਰੇ ਬਾਈਕ ‘ਤੇ ਆਏ, ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਉਨ੍ਹਾਂ ਨੇ ਬਾਈਕ ਬਰਾਬਰ ਕਰਕੇ ਵਿਪਨ ਦੀ ਪਿੱਠ ‘ਤੇ ਪਿਸਤੌਲ ਦਾ ਵੱਟ ਮਾਰਿਆ।


ਜਦੋਂ ਵਿਪਨ ਅਤੇ ਧਰਮਪਾਲ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਇਕ ਫਾਇਰ ਹਵਾ ‘ਚ ਕੀਤਾ, ਜਦੋਂ ਕਿ ਦੂਜਾ ਫਾਇਰ ਉਨ੍ਹਾਂ ਦੇ ਪੈਰਾਂ ‘ਚ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਉਕਤ ਦੋਵੇਂ ਕੁੱਝ ਸਮਝ ਸਕਦੇ, ਲੁਟੇਰੇ ਵਿਪਨ ਕੋਲੋਂ ਕੈਸ਼ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ।


ਦੱਸਿਆ ਜਾ ਰਿਹਾ ਹੈ ਕਿ ਬੈਗ ‘ਚ ਸਾਢੇ 3 ਲੱਖ ਰੁਪਏ ਦੇ ਕਰੀਬ ਰਕਮ ਸੀ। ਇਸ ਘਟਨਾ ਦੀ ਸੂਚਨਾ ਥਾਣਾ ਸਦਰ ਖਰੜ ਪੁਲਸ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News