Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23,642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, “ਇਸ ਨਿਰੰਤਰ ਵਿੱਤੀ ਪਸਾਰ ਨੇ ਪੰਜਾਬ ਨੂੰ ਕੌਮੀ ਔਸਤ ਤੋਂ ਅੱਗੇ ਰੱਖਦਿਆਂ ਸ਼ੁੱਧ ਜੀ.ਐਸ.ਟੀ. ਮਾਲੀਆ ਵਿਚ ਲਗਭਗ 6% ਵਾਧਾ ਦਰਜ ਕੀਤਾ, ਜਿਸ ਨਾਲ ਸੂਬਾ ਜੀ.ਐਸ.ਟੀ. ਜੁਟਾਉਣ ਵਿੱਚ ਇੱਕ ਮਜ਼ਬੂਤ ਪ੍ਰਦਰਸ਼ਨਕਾਰ ਵਜੋਂ ਸਥਾਪਿਤ ਹੋਇਆ ਹੈ।”

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ਲਾਭ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”

ਜੀ.ਐਸ.ਟੀ. 2.0 ਨੀਤੀ ਕਾਰਨ ਆਈਆਂ ਚੁਣੌਤੀਆਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਸਾਲ ਦੇ ਪਹਿਲੇ ਅੱਧ ਦੌਰਾਨ ਵੱਡੇ ਵਾਧੇ ਤੋਂ ਬਾਅਦ ਅਕਤੂਬਰ ਤੋਂ ਦਸੰਬਰ ਦੀ ਤਿਮਾਹੀ ਵਿੱਚ ਗਿਰਾਵਟ ਆਈ, ਜਿੱਥੇ ਸ਼ੁੱਧ ਸੰਗ੍ਰਹਿ ਵਿੱਚ 193.04 ਕਰੋੜ ਰੁਪਏ (-3%) ਦੀ ਕਮੀ ਆਈ, ਜੋ ਕਿ ਮੁੱਖ ਤੌਰ ‘ਤੇ ਕੇਂਦਰ ਦੁਆਰਾ ਸੰਚਾਲਿਤ ਜੀ.ਐਸ.ਟੀ. 2.0 ਨੀਤੀਗਤ ਤਬਦੀਲੀਆਂ ਕਾਰਨ ਸੀ। ਇਸ ਪੜਾਅ ਦੇ ਨਤੀਜੇ ਵਜੋਂ ਲਗਭਗ 400 ਕਰੋੜ ਰੁਪਏ ਦਾ ਅਨੁਮਾਨਿਤ ਮਾਲੀਆ ਪ੍ਰਭਾਵ ਪਿਆ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਰਗਰਮ ਦਖਲ ਕਾਰਨ ਜਨਵਰੀ ਤੋਂ ਮਾਰਚ 2026 ਦੀ ਤਿਮਾਹੀ ਵਿੱਚ ਤੇਜ਼ੀ ਨਾਲ ਰਿਕਵਰੀ ਹੋਈ, ਜਿਸ ਵਿੱਚ ਕੁੱਲ ਸੰਗ੍ਰਹਿ ਵਿੱਚ 564.97 ਕਰੋੜ ਰੁਪਏ (9%) ਅਤੇ ਸ਼ੁੱਧ ਸੰਗ੍ਰਹਿ ਵਿੱਚ 669.09 ਕਰੋੜ ਰੁਪਏ (11%) ਦਾ ਵਾਧਾ ਹੋਇਆ, ਜਿਸ ਨੇ ਪਹਿਲਾਂ ਆਈ ਗਿਰਾਵਟ ਨੂੰ ਪੂਰਾ ਕਰਦਿਆਂ ਵਿਕਾਸ ਦੇ ਰਾਹ ਨੂੰ ਮੁੜ ਬਹਾਲ ਕੀਤਾ।”

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਜੀ.ਐਸ.ਟੀ. ਸੰਗ੍ਰਹਿ ਵਿੱਚ ਲਗਾਤਾਰ ਵਾਧਾ, ਖਾਸ ਕਰਕੇ ਆਖਰੀ ਤਿਮਾਹੀ ਵਿੱਚ ਮਜ਼ਬੂਤ ਰਿਕਵਰੀ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੌਮੀ ਪੱਧਰ ‘ਤੇ ਆਈਆਂ ਤਬਦੀਲੀ ਵਾਲੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਸਰਕਾਰ ਮਾਲੀਆ ਜੁਟਾਉਣ ਨੂੰ ਹੋਰ ਵਧਾਉਣ ਲਈ ਪਾਲਣਾ ਢਾਂਚੇ ਨੂੰ ਮਜ਼ਬੂਤ ਕਰਨ, ਤਕਨਾਲੋਜੀ ਦੀ ਵਰਤੋਂ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।”

ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਦੇ ਉਲਟ, ਕਈ ਵੱਡੇ ਸੂਬਿਆਂ ਜਿਵੇਂ ਕਿ ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਅਤੇ ਮੱਧ ਪ੍ਰਦੇਸ਼ ਨੇ ਮਾਰਚ 2026 ਅਤੇ ਸਾਲਾਨਾ ਅੰਕੜਿਆਂ ਦੋਵਾਂ ਵਿੱਚ ਨਕਾਰਾਤਮਕ ਵਿਕਾਸ ਦਰਜ ਕੀਤਾ, ਜੋ ਜੀ.ਐਸ.ਟੀ. ਸੰਗ੍ਰਹਿ ਵਿੱਚ ਵਿਆਪਕ ਤਣਾਅ ਨੂੰ ਦਰਸਾਉਂਦਾ ਹੈ।”

ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News