Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐੱਸਐੱਸਪੀ) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ.ਆਈ.ਏ. ਪਟਿਆਲਾ ਯੂਨਿਟ ਅਤੇ ਐਸ.ਐਚ.ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ ਬੀ.ਐੱਨ.ਐੱਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News