Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ […]
Khushi
By : Updated On: 04 Apr 2026 06:50:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥Darbar Sahib merchandise

ਇਸ਼ਤਿਹਾਰ

ਕਾਮਣਿ = ਹੇ ਇਸਤ੍ਰੀ! ਤਉ = ਤਦੋਂ । ਮਤੁ = ਮਤਾ। ਬਿਰਥਾ = ਵਿਅਰਥ। ਪਿਰ ਮਨੁ = ਖਸਮ ਦਾ ਮਨ। ਕੀਆ = (ਸਿੰਗਾਰ) ਕੀਤਾ ਹੋਇਆ। ਤਬੋਲ = ਪਾਨ। ਭਾਉ = ਪਿਆਰ।

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥

Read Latest News and Breaking News at Daily Post TV, Browse for more News

Ad
Ad

Punjab District News