Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਚਰਚਾ

Sant Seechewal CM Mann meeting; ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਦਰਾਂ ਕੀਤਾ। ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਚਰਚਾ

Sant Seechewal CM Mann meeting; ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਦਰਾਂ ਕੀਤਾ। ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ ਇਸ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ 89 ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ।

ਯਾਦ ਰਹੇ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਹੋਈ ਸੀ। ਜਿਸ ਬਾਰੇ ਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਿਖਆ ਗਿਆ ਸੀ। ਇਹ ਮੀਟਿੰਗ ਉਸ ਵੇਲੇ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਹੋਈ ਸੀ। ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਧੁੱਸੀ ਬੰਨ੍ਹ ‘ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ। ਮੰਡੀ ਬੋਰਡ ਦੇ ਇਸ ਸੜਕ ‘ਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ।

ਅੱਜ ਹੋਈ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਏਜੰਸੀ ਦੀ ਮੱਦਦ ਨਾਲ ਬਣਾਈ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲੋ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਸੁਖ ਦਾ ਸਾਹ ਆਵੇਗਾ।

ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਜਿੱਥੇ ਚਾਰ ਘਰ ਸਤਲੁਜ ਦਰਿਆ ਵਿੱਚ ਰੁੜ੍ਹ ਗਏ ਸਨ। ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿੱਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਹਿੱਸੇ ਵਿੱਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ। ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਿਥਆ ਗਿਆ ਹੈ।

ਮੁੱਖ ਮੰਤਰੀ ਬੁੱਢੇ ਦਰਿਆ ‘ਤੇ ਆਉਣਗੇ

ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਬੁੱਢੇ ਦਰਿਆ ਦੇ ਪ੍ਰਦੂਸ਼ਿਣ ਨੂੰ ਖਤਮ ਕਰਨ ਲਈ ਬਹੁਤ ਸੰਜੀਦਾ ਹਨ। ਉਨ੍ਹਾਂ ਮੁਲਾਕਾਤ ਉਪਰੰਤ ਭਰੋਸਾ ਦਿੱਤਾ ਕਿ ਉਹ ਅਪ੍ਰੈਲ ਦੇ ਆਖਰੀ ਵਿੱਚ ਬੁੱਢੇ ਦਰਿਆ ਦੀ ਸਫ਼ਾਈ ਦੇ ਚੱਲ ਰਹੇ ਕਾਰਜਾਂ ਦਾ ਜਾਇਜਾਂ ਲੈਣ ਲਈ ਆਉਣਗੇ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਤਜ਼ਵੀਜ ਵੀ ਸਾਂਝੀ ਕੀਤੀ ਤੇ ਇਸ ਤਜ਼ਵੀਜ ਦਾ ਪ੍ਰਸਤਾਵਤ ਨਕਸ਼ਾ ਵੀ ਦਿਖਾਇਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News