ਹਸਪਤਾਲ ‘ਚ ਮਹਿਲਾ ਦੀ ਮੌਤ ‘ਤੇ ਮਚਿਆ ਹੰਗਾਮਾ, ਪਰਿਵਾਰ ਨੇ ਡਾਕਟਰਾਂ ਦੇ ਲਗਾਏ ਗੰਭੀਰ ਦੋਸ਼

Ludhiana hospital negligence; ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਹਸਪਤਾਲ ਦੀ ਕਥਿਤ ਲਾਪਰਵਾਹੀ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਗਿਆ। ਲੁਧਿਆਣਾ ਦੇ ਸੀਰਤ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਇਕ ਮਹਿਲਾ ਦੀ ਇਲਾਜ ਦੌਰਾਨ ਮੌਤ […]
Jaspreet Singh
By : Updated On: 05 Apr 2026 14:47:PM
ਹਸਪਤਾਲ ‘ਚ ਮਹਿਲਾ ਦੀ ਮੌਤ ‘ਤੇ ਮਚਿਆ ਹੰਗਾਮਾ, ਪਰਿਵਾਰ ਨੇ ਡਾਕਟਰਾਂ ਦੇ ਲਗਾਏ ਗੰਭੀਰ ਦੋਸ਼

Ludhiana hospital negligence; ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਹਸਪਤਾਲ ਦੀ ਕਥਿਤ ਲਾਪਰਵਾਹੀ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਗਿਆ।

ਲੁਧਿਆਣਾ ਦੇ ਸੀਰਤ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਇਕ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਡਾਕਟਰਾਂ ਨੇ ਸਮੇਂ ‘ਤੇ ਢੰਗ ਨਾਲ ਇਲਾਜ ਨਹੀਂ ਕੀਤਾ, ਜਿਸ ਕਾਰਨ ਮਹਿਲਾ ਦੀ ਜਾਨ ਚਲੀ ਗਈ।

ਮਹਿਲਾ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਇਨਸਾਫ ਦੀ ਮੰਗ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀ ਡਾਕਟਰਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪਰਿਵਾਰ ਦਾ ਕਹਿਣਾ ਸਾਡੇ ਮਰੀਜ਼ ਦਾ ਠੀਕ ਇਲਾਜ ਨਹੀਂ ਕੀਤਾ ਗਿਆ, ਡਾਕਟਰਾਂ ਦੀ ਲਾਪਰਵਾਹੀ ਕਾਰਨ ਹੀ ਇਹ ਮੌਤ ਹੋਈ ਹੈ… ਸਾਨੂੰ ਇਨਸਾਫ ਚਾਹੀਦਾ ਹੈ।”

ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਲਾਤ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਸ ਘਟਨਾ ਤੋਂ ਬਾਅਦ ਸਿਹਤ ਵਿਭਾਗ ‘ਤੇ ਵੱਡੇ ਸਵਾਲ ਖੜੇ ਹੋ ਰਹੇ ਹਨ। ਕੀ ਮਹਿਲਾ ਨੂੰ ਇਨਸਾਫ ਮਿਲੇਗਾ? ਇਹ ਵੇਖਣਾ ਹੁਣ ਬਾਕੀ ਹੈ।

Read Latest News and Breaking News at Daily Post TV, Browse for more News

Ad
Ad