ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਸਾਫ਼ ਕਰਕੇ ਕੀਤੀ ਜਾਵੇਗੀ ਖੂਬਸੂਰਤ ਪਾਰਕ ਦੀ ਉਸਾਰੀ : ਲਖਬੀਰ ਸਿੰਘ ਰਾਏ

Sirhind Park Construction; ਸਰਹਿੰਦ ਸ਼ਹਿਰ ਵਿੱਚ ਸਥਿਤ ਇੱਕ ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਸਾਫ਼ ਕਰਕੇ ਉੱਥੇ ਇੱਕ ਖੂਬਸੂਰਤ ਪਾਰਕ ਦੀ ਉਸਾਰੀ ਕੀਤੀ ਜਾ ਰਹੀ ਹੈ, ਇਸ ਪਾਰਕ ਦੀ ਉਸਾਰੀ ਦੇ ਚਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਸਮਰਥਕਾਂ […]
Jaspreet Singh
By : Updated On: 05 Apr 2026 18:14:PM
ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਸਾਫ਼ ਕਰਕੇ ਕੀਤੀ ਜਾਵੇਗੀ ਖੂਬਸੂਰਤ ਪਾਰਕ ਦੀ ਉਸਾਰੀ : ਲਖਬੀਰ ਸਿੰਘ ਰਾਏ

Sirhind Park Construction; ਸਰਹਿੰਦ ਸ਼ਹਿਰ ਵਿੱਚ ਸਥਿਤ ਇੱਕ ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਸਾਫ਼ ਕਰਕੇ ਉੱਥੇ ਇੱਕ ਖੂਬਸੂਰਤ ਪਾਰਕ ਦੀ ਉਸਾਰੀ ਕੀਤੀ ਜਾ ਰਹੀ ਹੈ, ਇਸ ਪਾਰਕ ਦੀ ਉਸਾਰੀ ਦੇ ਚਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਸਮਰਥਕਾਂ ਸਮੇਤ ਮੌਕੇ ‘ਤੇ ਦੌਰਾ ਕੀਤਾ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸ਼ਹਿਰ ਦੀ ਦਿੱਖ ਨੂੰ ਸੰਵਾਰਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਇਸ ਸਥਾਨ ‘ਤੇ ਕੂੜੇ ਦੇ ਢੇਰ ਲੱਗੇ ਹੋਏ ਸਨ, ਜਿਸ ਕਾਰਨ ਆਸ-ਪਾਸ ਦੇ ਰਹਿਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਸ ਥਾਂ ਨੂੰ ਸੁੰਦਰ ਬਣਾ ਕੇ ਲੋਕਾਂ ਦੇ ਸੈਰ ਕਰਨ ਅਤੇ ਬੱਚਿਆਂ ਦੇ ਖੇਡਣ ਲਈ ਵਰਤਿਆ ਜਾਵੇਗਾ।ਵਿਧਾਇਕ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਰਕ ਦੀ ਉਸਾਰੀ ਦਾ ਕੰਮ ਮਿੱਥੇ ਸਮੇਂ ਅੰਦਰ ਅਤੇ ਮਿਆਰੀ ਸਮੱਗਰੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਸਫ਼ਾਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਸਰਹਿੰਦ ਨੂੰ ਇੱਕ ਸਾਫ਼-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਇਆ ਜਾ ਸਕੇ।

ਵਿਸ਼ੇਸ਼ ਤੋਹਫ਼ਾ ਦੇਣਗੇ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਆਉਣ ਵਾਲਾ ਬੁੱਧਵਾਰ ਸਰਹਿੰਦ ਸ਼ਹਿਰ ਦੇ ਵਾਸੀਆਂ ਲਈ ਬਹੁਤ ਅਹਿਮ ਹੋਣ ਜਾ ਰਿਹਾ ਹੈ। ਵਿਧਾਇਕ ਰਾਏ ਨੇ ਐਲਾਨ ਕੀਤਾ ਹੈ ਕਿ ਬੁੱਧਵਾਰ ਨੂੰ ਉਹ ਸ਼ਹਿਰ ਵਾਸੀਆਂ ਨੂੰ ਵਿਕਾਸ ਕਾਰਜਾਂ ਦੇ ਰੂਪ ਵਿੱਚ ਇੱਕ ਵਿਸ਼ੇਸ਼ ਤੋਹਫ਼ਾ ਦੇਣਗੇ,ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਦਿੱਤਾ ਜਾਣ ਵਾਲਾ ਇਹ ‘ਤੋਹਫ਼ਾ’ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰੇਗਾ।

Read Latest News and Breaking News at Daily Post TV, Browse for more News

Ad
Ad