Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਗਈਆਂ ਫਸਲਾਂ ਦਾ ਕੇਂਦਰ ਨੇ ਲਿਆ ਨੋਟਿਸ, ਮੰਗੀ ਰਿਪੋਰਟ

Punjab News: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਅਤੇ ਗੜਿਆਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਕੰਮਲ ਜਾਇਜ਼ਾ ਲੈਣ ਲਈ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਠੀ ਕਰਨ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਮੰਤਰਾਲੇ ਨੇ […]
Nishant Malyan
By : Updated On: 06 Apr 2026 10:05:AM
ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਗਈਆਂ ਫਸਲਾਂ ਦਾ ਕੇਂਦਰ ਨੇ ਲਿਆ ਨੋਟਿਸ, ਮੰਗੀ ਰਿਪੋਰਟ

Punjab News: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਅਤੇ ਗੜਿਆਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਕੰਮਲ ਜਾਇਜ਼ਾ ਲੈਣ ਲਈ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਠੀ ਕਰਨ ਦੇ ਹੁਕਮ ਦਿੱਤੇ ਹਨ।

ਇਸ਼ਤਿਹਾਰ

ਖੇਤੀਬਾੜੀ ਮੰਤਰਾਲੇ ਨੇ ਦੱਸਿਆ ਕਿ ਮੰਤਰੀ ਨੇ ਅਧਿਕਾਰੀਆਂ ਨੂੰ ਸਬੰਧਤ ਸੂਬਾ ਸਰਕਾਰਾਂ ਨਾਲ ਤਾਲਮੇਲ ਕਰ ਕੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਕੇਂਦਰੀ ਮੰਤਰੀ ਪ੍ਰਭਾਵਿਤ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਵੀ ਮੀਟਿੰਗ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ।

ਭਾਰਤੀ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ 7 ਅਪਰੈਲ ਤੋਂ ਉੱਤਰ-ਪੱਛਮੀ ਭਾਰਤ ਵਿੱਚ ਮੁੜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 10 ਅਪਰੈਲ ਤੱਕ ਮੀਂਹ, ਗਰਜ ਅਤੇ ਗੜੇਮਾਰੀ ਦਾ ਖ਼ਦਸ਼ਾ ਹੈ।

ਇਸ ਦੌਰਾਨ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 7 ਅਤੇ 8 ਅਪ੍ਰੈਲ ਨੂੰ ਭਾਰੀ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ, ਜੋ ਫ਼ਸਲਾਂ ਲਈ ਮਾਰੂ ਸਾਬਤ ਹੋ ਸਕਦੀ ਹੈ। ਇਸੇ ਤਰ੍ਹਾਂ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਵੀ 8 ਅਪਰੈਲ ਤੱਕ ਗੜੇਮਾਰੀ ਦਾ ਅਸਰ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News