Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ

Punjab News: ਪਠਾਨਕੋਟ ਦੇ ਪਿੰਡ ਬਹਾਦਰਪੁਰ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ 7 ਸਾਲ ਦਾ ਇੱਕ ਮਾਸੂਮ ਬੱਚਾ ਘਰ ਦੇ ਨੇੜੇ ਕਿਸੇ ਜਗ੍ਹਾ ‘ਤੇ ਖੇਡਣ ਗਿਆ ਸੀ, ਜਿੱਥੇ ਅਚਾਨਕ ਅੱਗ ਲੱਗ ਗਈ ਅਤੇ ਉਹ ਉਸ ਦੀ ਚਪੇਟ ਵਿੱਚ ਆ ਗਿਆ। ਪਰਿਵਾਰਕ ਮੈਂਬਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ

Punjab News: ਪਠਾਨਕੋਟ ਦੇ ਪਿੰਡ ਬਹਾਦਰਪੁਰ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ 7 ਸਾਲ ਦਾ ਇੱਕ ਮਾਸੂਮ ਬੱਚਾ ਘਰ ਦੇ ਨੇੜੇ ਕਿਸੇ ਜਗ੍ਹਾ ‘ਤੇ ਖੇਡਣ ਗਿਆ ਸੀ, ਜਿੱਥੇ ਅਚਾਨਕ ਅੱਗ ਲੱਗ ਗਈ ਅਤੇ ਉਹ ਉਸ ਦੀ ਚਪੇਟ ਵਿੱਚ ਆ ਗਿਆ।

ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬਹੁਤ ਭਿਆਨਕ ਹੋਣ ਕਾਰਨ ਉਸ ਨੂੰ ਬਚਾਇਆ ਨਾ ਜਾ ਸਕਿਆ ਅਤੇ ਇਸ ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ।

ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਬੱਚਾ ਆਪਣੇ ਮਾਤਾ-ਪਿਤਾ ਦਾ ਇਕੱਲਾ ਪੁੱਤਰ ਸੀ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਵਿੱਚ ਵੀ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ ਅਤੇ ਹਰ ਕੋਈ ਇਸ ਘਟਨਾ ਨਾਲ ਸਦਮੇ ਵਿੱਚ ਹੈ।

ਇਸ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਪ੍ਰਸ਼ਾਸਨ ਕੋਲ ਮੰਗ ਕੀਤੀ ਕਿ ਅੱਗ ਲੱਗਣ ਦੇ ਕਾਰਨਾਂ ਦੀ ਪੂਰੀ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਇਹ ਹਾਦਸਾ ਸਾਰੇ ਇਲਾਕੇ ਲਈ ਇੱਕ ਵੱਡੀ ਚੇਤਾਵਨੀ ਹੈ ਕਿ ਬੱਚਿਆਂ ਦੀ ਸੁਰੱਖਿਆ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਘਰ ਦੇ ਆਲੇ-ਦੁਆਲੇ ਖਤਰਨਾਕ ਸਮਾਨ ਇਕੱਠਾ ਨਾ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News