Moga ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

Moga News : ਮੋਗਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਨਾਲ ਹੀ ਉਨ੍ਹਾਂ ਨੇ ਇਸ ਸਬੰਧੀ ਫੇਸਬੁੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਸਾਂਝੀ ਕੀਤੀ ਤੇ ਆਮ ਆਦਮੀ ਪਾਰਟੀ ’ਤੇ ਕਈ ਗੰਭੀਰ […]
Amritpal Singh
By : Updated On: 06 Apr 2026 16:47:PM
Moga ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

Moga News : ਮੋਗਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਨਾਲ ਹੀ ਉਨ੍ਹਾਂ ਨੇ ਇਸ ਸਬੰਧੀ ਫੇਸਬੁੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਸਾਂਝੀ ਕੀਤੀ ਤੇ ਆਮ ਆਦਮੀ ਪਾਰਟੀ ’ਤੇ ਕਈ ਗੰਭੀਰ ਸਵਾਲ ਵੀ ਚੁੱਕੇ।

ਹੁਣ ਕਮਲਜੀਤ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਸਾਥੀਆਂ ਸਮੇਤ ਹਲਕਾ ਇੰਚਾਰਜ ਮੋਗਾ ਨੇ ਸੰਜੀਤ ਸਿੰਘ ਸਨੀ ਗਿੱਲ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸਨਮੁਖ ਭਾਰਤੀ ਪੱਤੋਂ ਅਤੇ ਹਲਕਾ ਨਿਹਾਲ ਸਿੰਘ ਵਾਲੇ ਦਿਨ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ।

ਇਸ ਦੌਰਾਨ ਉਨ੍ਹਾਂ ਸਾਰੀਆਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਵੱਲੋਂ ਪਾਰਟੀ ’ਚ ਸ਼ਮੂਲਿਅਤ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਦਿੱਤਾ ਜਾਵੇਗਾ ਬੰਦ ਮਾਨ ਸਨਮਾਨ ਅਤੇ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ।

ਇਸ ਮੌਕੇ ਤੇ ਸਾਬਕਾ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਕਿਸੇ ਵੀ ਚੰਗੇ ਵਰਕਰ ਦੀ ਕੋਈ ਪੁੱਛਗਿੱਛ ਨਹੀਂ ਸੀ ਅਤੇ ਨਾ ਹੀ ਮੁੜ ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਕਦਰ ਕੀਤੀ ਜਾਂਦੀ ਸੀ ਜਿਸ ਕਾਰਨ ਉਹਨਾਂ ਨੂੰ ਆਮ ਆਦਮੀ ਪਾਰਟੀ ਛੱਡਣੀ ਪਈ।

Read Latest News and Breaking News at Daily Post TV, Browse for more News

Ad
Ad