ਖੰਨਾ ਪੁਲਿਸ ਦੀ ਸ਼ਲਾਘਾਯੋਗ ਪਹਿਲ – ਨਸ਼ਾ ਮੁਕਤ ਮੀਟ ਮਾਰਕੀਟ ਇਲਾਕੇ ‘ਚ “ਘਰ-ਘਰ ਸੰਪਰਕ ਮੁਹਿੰਮ” ਚਲਾਈ

Khanna Police door-to-door campaign; ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਨਸ਼ਾ ਮੁਕਤ ਐਲਾਨੇ ਗਏ ਮੀਟ ਮਾਰਕੀਟ ਇਲਾਕੇ ਵਿੱਚ ਖੰਨਾ ਪੁਲਿਸ ਨੇ ਇੱਕ ਨਵੀਂ ਅਤੇ ਸ਼ਲਾਘਾਯੋਗ ਪਹਿਲ ਕਰਦਿਆਂ “ਘਰ-ਘਰ ਸੰਪਰਕ ਮੁਹਿੰਮ” ਸ਼ੁਰੂ ਕੀਤੀ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ‘ਚ ਇਸ ਇਲਾਕੇ ਨੂੰ ਗੋਦ ਲੈ ਕੇ ਨਸ਼ਾ ਮੁਕਤ ਬਣਾਉਣ ਦਾ ਐਲਾਨ ਕੀਤਾ ਗਿਆ […]
Jaspreet Singh
By : Published: 06 Apr 2026 20:40:PM
ਖੰਨਾ ਪੁਲਿਸ ਦੀ ਸ਼ਲਾਘਾਯੋਗ ਪਹਿਲ – ਨਸ਼ਾ ਮੁਕਤ ਮੀਟ ਮਾਰਕੀਟ ਇਲਾਕੇ ‘ਚ “ਘਰ-ਘਰ ਸੰਪਰਕ ਮੁਹਿੰਮ” ਚਲਾਈ

Khanna Police door-to-door campaign; ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਨਸ਼ਾ ਮੁਕਤ ਐਲਾਨੇ ਗਏ ਮੀਟ ਮਾਰਕੀਟ ਇਲਾਕੇ ਵਿੱਚ ਖੰਨਾ ਪੁਲਿਸ ਨੇ ਇੱਕ ਨਵੀਂ ਅਤੇ ਸ਼ਲਾਘਾਯੋਗ ਪਹਿਲ ਕਰਦਿਆਂ “ਘਰ-ਘਰ ਸੰਪਰਕ ਮੁਹਿੰਮ” ਸ਼ੁਰੂ ਕੀਤੀ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ‘ਚ ਇਸ ਇਲਾਕੇ ਨੂੰ ਗੋਦ ਲੈ ਕੇ ਨਸ਼ਾ ਮੁਕਤ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ‘ਤੇ ਇਸ ਮਕਸਦ ਨੂੰ ਸਫਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਨੇ ਲੋਕਾਂ ਦੇ ਦਿਲਾਂ ‘ਚ ਪੁਲਿਸ ਲਈ ਨਵਾਂ ਭਰੋਸਾ ਪੈਦਾ ਕੀਤਾ ਹੈ। ਇਸ ਮੁਹਿੰਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਪੁਲਿਸ ਰਵਾਇਤੀ ਤਰੀਕਿਆਂ ਤੋਂ ਹਟ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਐਸਐਸਪੀ ਖੁਦ ਸਾਧਾਰਨ ਕੱਪੜਿਆਂ (ਬਿਨ੍ਹਾਂ ਵਰਦੀ) ਵਿੱਚ ਮੀਟ ਮਾਰਕੀਟ ਇਲਾਕੇ ਵਿੱਚ ਗਏ ਅਤੇ ਘਰ-ਘਰ ਜਾ ਕੇ ਪਰਿਵਾਰਾਂ ਨਾਲ ਬੜੀ ਸਾਦਗੀ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਲੋਕਾਂ ਨੂੰ ਖੁੱਲ੍ਹ ਕੇ ਆਪਣੇ ਮਸਲੇ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ। ਪੁਲਿਸ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਸ ਮੁਹਿੰਮ ਦਾ ਕੇਂਦਰ ਸਿਰਫ਼ ਕਾਨੂੰਨੀ ਕਾਰਵਾਈ ਨਹੀਂ, ਸਗੋਂ ਲੋਕਾਂ ਨਾਲ ਭਰੋਸੇ ਦਾ ਰਿਸ਼ਤਾ ਬਣਾਉਣਾ ਰਿਹਾ। ਐਸ.ਐਸ.ਪੀ ਅਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਨਾਲ ਵੀ ਖਾਸ ਤੌਰ ‘ਤੇ ਸਮਾਂ ਬਿਤਾਇਆ। ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ ਗਿਆ ਅਤੇ ਚੰਗੇ ਰਸਤੇ ‘ਤੇ ਤੁਰਨ ਲਈ ਪ੍ਰੇਰਿਤ ਕੀਤਾ ਗਿਆ।

ਇਸਤੋਂ ਇਲਾਵਾ ਐਸ.ਐਸ.ਪੀ ਖੰਨਾ ਨੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜਿੱਥੇ 150 ਤੋਂ ਵੱਧ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਉੱਥੇ ਹੀ ਡ੍ਰਾਇੰਗ ਬੁੱਕਾਂ ਤੇ ਹੋਰ ਪ੍ਰੇਰਨਾਦਾਇਕ ਕਹਾਣੀ ਵਾਲੀਆਂ ਕਿਤਾਬਾਂ ਵੀ ਵੰਡੀਆਂ। ਇਸ ਨਾਲ ਬੱਚਿਆਂ ਵਿੱਚ ਰਚਨਾਤਮਕਤਾ ਨੂੰ ਬੜਾਵਾ ਮਿਲੇਗਾ ਅਤੇ ਉਹ ਨਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹਿਣਗੇ।

ਇਲਾਕਾ ਵਾਸੀਆਂ ਨੇ ਪੁਲਿਸ ਦੇ ਇਸ ਮਨੁੱਖੀ ਅਤੇ ਦੋਸਤਾਨਾ ਰਵੱਈਏ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਪੁਲਿਸ ਨਾਲ ਗੱਲ ਕਰਨ ਵਿੱਚ ਝਿਝਕ ਰਹਿੰਦੀ ਸੀ, ਪਰ ਹੁਣ ਪੁਲਿਸ ਖੁਦ ਉਨ੍ਹਾਂ ਦੇ ਦਰਵਾਜ਼ੇ ‘ਤੇ ਆ ਕੇ ਉਨ੍ਹਾਂ ਦੀ ਗੱਲਬਾਤ ਸੁਣ ਰਹੀ ਹੈ, ਜਿਸ ਨਾਲ ਭਰੋਸਾ ਵਧਿਆ ਹੈ।

ਸਥਾਨਕ ਲੋਕਾਂ ਨੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਖਾਸ ਤੌਰ ‘ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਨਸ਼ਿਆਂ ਖਿਲਾਫ਼ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਹੈ। ਪੁਲਿਸ ਦੀ ਇਹ ਪਹਿਲ ਸਾਬਤ ਕਰਦੀ ਹੈ ਕਿ ਸਖ਼ਤੀ ਦੇ ਨਾਲ-ਨਾਲ ਸਮਝਦਾਰੀ ਅਤੇ ਸਹਿਯੋਗ ਨਾਲ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ।

ਇਹ ਮੁਹਿੰਮ ਸਿਰਫ਼ ਇੱਕ ਕਾਰਵਾਈ ਨਹੀਂ, ਸਗੋਂ ਸਮਾਜ ਵਿੱਚ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। “ਘਰ-ਘਰ ਸੰਪਰਕ ਮੁਹਿੰਮ” ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਪੁਲਿਸ ਅਤੇ ਜਨਤਾ ਇਕੱਠੇ ਹੋ ਕੇ ਕੰਮ ਕਰਦੇ ਹਨ ਤਾਂ ਨਸ਼ਿਆਂ ਵਰਗੀ ਸਮੱਸਿਆ ਨੂੰ ਵੀ ਜੜੋਂ ਖਤਮ ਕੀਤਾ ਜਾ ਸਕਦਾ ਹੈ।

ਖੰਨਾ ਪੁਲਿਸ ਦੀ ਇਹ ਕੋਸ਼ਿਸ਼ ਹੋਰ ਇਲਾਕਿਆਂ ਲਈ ਵੀ ਪ੍ਰੇਰਣਾ ਬਣ ਰਹੀ ਹੈ। ਮੀਟ ਮਾਰਕੀਟ ਇਲਾਕੇ ਵਿੱਚ ਸ਼ੁਰੂ ਹੋਈ ਇਹ ਮੁਹਿੰਮ ਹੁਣ ਨਸ਼ਾ ਮੁਕਤ ਸਮਾਜ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਵੱਲ ਇੱਕ ਮਜ਼ਬੂਤ ਕਦਮ ਮੰਨੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad