Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ‘ਚ ਵੱਡੀ ਗਿਣਤੀ ਨਤਮਸਤਕ ਹੋ ਰਹੀ ਸੰਗਤ

Punjab News: ਅੰਮ੍ਰਿਤਸਰ ‘ਚ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਪਹੁੰਚ […]
Nishant Malyan
By : Updated On: 07 Apr 2026 10:35:AM
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ‘ਚ ਵੱਡੀ ਗਿਣਤੀ ਨਤਮਸਤਕ ਹੋ ਰਹੀ ਸੰਗਤ

Punjab News: ਅੰਮ੍ਰਿਤਸਰ ‘ਚ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਿਰ ਨਿਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀ ਹੈ।

ਇਸ਼ਤਿਹਾਰ

ਇਸ ਪਵਿੱਤਰ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿੱਚ ਕੀਰਤਨ ਦਰਬਾਰ ਸਜੇ ਹੋਏ ਹਨ ਅਤੇ ਸੰਗਤਾਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰ ਰਹੀਆਂ ਹਨ। ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਹੱਕ ਅਤੇ ਸੱਚ ਲਈ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਸਾਰੀ ਮਨੁੱਖਤਾ ਲਈ ਇਕ ਵੱਡੀ ਮਿਸਾਲ ਹੈ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕੀਰਤਨ ਦਰਬਾਰ ਸਜੇ। ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਵੀ ਮਰਿਆਦਾ ਅਨੁਸਾਰ ਕੀਤੀ ਗਈ, ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ‘ਤੇ ਵਿਸਥਾਰ ਨਾਲ ਚਾਨਣ ਪਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਮਤ ਸਮਾਗਮ ਲਗਾਤਾਰ ਜਾਰੀ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। ਦਿਨ ਦੌਰਾਨ ਦੀਵਾਨ ਸਜੇ ਰਹੇ, ਜਦਕਿ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਨਾਲ ਸਮਾਗਮਾਂ ਨੂੰ ਹੋਰ ਰੌਣਕ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News