Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ 2840 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਜਾਣੋ ਕਿੰਨੇ ਵੀਜ਼ਾ ਹੋਏ ਰੱਦ ?

Punjab News: ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੁੱਲ 2840 ਵੀਜ਼ਾ ਜਾਰੀ ਹੋਏ ਹਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ (SGPC) ਵੱਲੋਂ ਕੁੱਲ 1795 ਵੀਜ਼ਾ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਕੁੱਲ 1763 ਵੀਜ਼ਾ ਮਨਜੂਰ ਹੋਏ, ਜਦਕਿ 32 ਵੀਜ਼ਾ (Visa) ਕੱਟੇ ਗਏ ਹਨ। ਪਾਕਿਸਤਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੁੱਲ 2840 ਵੀਜ਼ਿਆਂ […]
By : Updated On: 07 Apr 2026 16:24:PM
ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ 2840 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਜਾਣੋ ਕਿੰਨੇ ਵੀਜ਼ਾ ਹੋਏ ਰੱਦ ?

Punjab News: ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੁੱਲ 2840 ਵੀਜ਼ਾ ਜਾਰੀ ਹੋਏ ਹਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ (SGPC) ਵੱਲੋਂ ਕੁੱਲ 1795 ਵੀਜ਼ਾ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਕੁੱਲ 1763 ਵੀਜ਼ਾ ਮਨਜੂਰ ਹੋਏ, ਜਦਕਿ 32 ਵੀਜ਼ਾ (Visa) ਕੱਟੇ ਗਏ ਹਨ।

ਇਸ਼ਤਿਹਾਰ

ਪਾਕਿਸਤਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੁੱਲ 2840 ਵੀਜ਼ਿਆਂ ‘ਚ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਕਮੇਟੀ ਨੁੰ 409, ਜੰਮੂ ਗੁਰਦੁਆਰਾ ਕਮੇਟੀ ਨੂੰ 176, ਯੂਪੀ ਨੂੰ 78, ਹਰਿਆਣਾ ਕਮੇਟੀ ਨੂੰ 255 ਤੇ ਹੋਰਾਂ ਨੂੰ ਬਿਨਾਂ ਜਥਾ ਜਾਰੀ ਕੀਤੇ ਗਏ ਹਨ।

ਦਿੱਲੀ ਕਮੇਟੀ ਨੂੰ 409 ਵੀਜ਼ਾ ਹੋਏ ਜਾਰੀ

ਉਧਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਵੱਲੋਂ 451 ਵੀਜ਼ਾ ਭੇਜੇ ਗਏ ਸਨ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਵੱਲੋਂ 409 ਵੀਜ਼ਾ ਜਾਰੀ ਕੀਤੇ ਗਏ ਹਨ। ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼ਰਧਾਲੂਆਂ ਨੂੰ ਪਾਸਪੋਰਟ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਇਹ ਵੀਜ਼ਾ ਲੱਗੇ ਹਨ। ਹਾਲਾਂਕਿ ਪ੍ਰਧਾਨ ਕਾਲਕਾ ਨੇ ਇਸ ਬਾਰੇ ਸਪੱਸ਼ਟ ਕਾਰਨ ਨਹੀਂ ਦੱਸਿਆ, ਜਿਨ੍ਹਾਂ ਦੇ Visas ਨਹੀਂ ਲੱਗੇ ਪਰ ਇਹ ਜ਼ਰੂਰ ਦੱਸਿਆ ਕਿ ‘ਸਿੰਘ’ ਤੇ ‘ਕੌਰ’, ਜਿਨ੍ਹਾਂ ਨਾਂਵਾਂ ਪਿੱਛੇ ਨਹੀਂ ਸੀ, ਉਨ੍ਹਾਂ ਦੇ Visas ਨਹੀਂ ਲੱਗੇ।

ਪਰਮਜੀਤ ਸਿੰਘ ਚੰਦੋਕ, ਜੋ ਕਮੇਟੀ ਦਾ ਵੀਜ਼ਾ ਲਗਵਾਉਣ ਦਾ ਕੰਮ ਕਰਦੇ ਹਨ, ਉਨ੍ਹਾਂ ਕਿਹਾ ਕਿ Non-sikhs ਨੂੰ ਮੁਸ਼ਕਲ ਆ ਰਹੀ ਹੈ, ਹਾਲਾਂਕਿ ਪਹਿਲਾਂ ਵੀਜ਼ਾ ਜ਼ਰੂਰ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਥਾ 10 April ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News